ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖ ਵਿਦਿਅਕ ਕਾਨਫਰੰਸ ਦਾ ਮੁੱਖ ਮੰਤਵ ਲੋਕਾਂ ਨੂੰ ਪੰਜਾਬੀ ਪ੍ਰਤੀ ਜਾਗਰੂਕ ਕਰਨਾ: ਨਿੱਜਰ

08:44 AM Jul 19, 2024 IST
ਕਾਨਫਰੰਸ ਸਬੰਧੀ ਮੀਟਿੰਗ ਕਰਦੇ ਹੋਏ ਚੀਫ ਖਾਲਸਾ ਦੀਵਾਨ ਦੇ ਮੈਂਬਰ ਅਤੇ ਜਥੇਦਾਰ ਹਰਪ੍ਰੀਤ ਸਿੰਘ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 18 ਜੁਲਾਈ
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਅੱਜ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਐੱਸਜੀਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਮੀਟਿੰਗ ਹੋਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਨਿੱਜਰ ਨੇ ਕਿਹਾ ਕਿ 21-23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦਾ ਮੁੱਖ ਮੰਤਵ ਆਧੁਨਿਕ ਵਿਦਿਅਕ ਸਾਧਨਾਂ ਰਾਹੀਂ ਗਿਆਨ ਦੀ ਰੌਸ਼ਨੀ ਵਿਚ ਲੋਕਾਂ ਨੂੰ ਪੰਜਾਬੀ ਬੋਲੀ ਦੀ ਮਹਾਨਤਾ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਭਾਸ਼ਾ ਨੂੰ ਬਣਦਾ ਮਾਣ, ਸਤਿਕਾਰ ਦੁਆਉਣਾ ਹੈ। ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਐਜੂਕੇਸ਼ਨ ਬੋਰਡ ਦੀ ਸਥਾਪਨਾ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਆਧੁਨਿਕ ਵਿਦਿਆ ਦੇ ਨਾਲ-ਨਾਲ ਨਵੀਂ ਪਨੀਰੀ ਨੂੰ ਸਿੱਖੀ ਵਿਰਸੇ ਅਤੇ ਸੱਭਿਆਚਾਰ ਦੀਆਂ ਮਜ਼ਬੂਤ ਨੀਹਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਇਸ ਤਿੰਨ ਰੋਜ਼ਾ ਕਾਨਫਰੰਸ ਵਿਚ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisement

Advertisement
Advertisement