ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਨੀਤੀ ਵਿੱਚ ਆਉਣ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ: ਬਿਕਰਮਜੀਤ

08:56 AM Jun 30, 2024 IST
ਪਿੰਡ ਬੀੜ ਮੰਗੋਲੀ ਦੇ ਵਾਸੀਆਂ ਨਾਲ ਬਲਾਕ ਸਮਿਤੀ ਪਿਪਲੀ ਦੇ ਚੇਅਰਮੈਨ ਬਿਕਰਮਜੀਤ ਸਿੰਘ ਚੀਮਾ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 29 ਜੂਨ
ਬੀੜ ਮੰਗੋਲੀ ਵਿੱਚ ਬਲਾਕ ਸਮਿਤੀ ਪਿਪਲੀ ਦੇ ਚੇਅਰਮੈਨ ਬਿਕਰਮਜੀਤ ਸਿੰਘ ਦਾ ਪਿੰਡ ਪੁੱਜਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸੰਜੂ ਸੈਣੀ, ਰੋਹਿਤ, ਰਾਕੇਸ਼, ਜਸਬੀਰ ਸੈਣੀ, ਦੀਨਾ ਨਾਥ, ਸੋਹਨ ਲਾਲ, ਅਮਨਦੀਪ ਸਿੰਘ ਆਦਿ ਨੇ ਉਨ੍ਹਾਂ ਨੂੰ ਧਾਰਮਿਕ ਤੇ ਸਮਾਜਿਕ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਚੇਅਰਮੈਨ ਚੀਮਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 15 ਅਗਸਤ ਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ 101 ਲੜਕੀਆਂ ਦੇ ਵਿਆਹ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਪਹਿਲਾਂ ਰਜਿਸਟਰੇਸ਼ਨ ਲਾਜ਼ਮੀ ਹੈ। ਉਸ ਤੋਂ ਬਾਅਦ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਆਉਣ ਦਾ ਉਨ੍ਹਾਂ ਦਾ ਉਦੇਸ਼ ਸਿਰਫ ਸੇਵਾ ਹੀ ਹੈ।

Advertisement

Advertisement
Advertisement