For the best experience, open
https://m.punjabitribuneonline.com
on your mobile browser.
Advertisement

ਆਰਬੀਆਈ ਦੇ ਪ੍ਰਬੰਧਕੀ ਨਿਰਦੇਸ਼ਕ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

08:56 AM Jun 18, 2024 IST
ਆਰਬੀਆਈ ਦੇ ਪ੍ਰਬੰਧਕੀ ਨਿਰਦੇਸ਼ਕ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ
ਰਿਜ਼ਰਵ ਬੈਂਕ ਆਫ ਇੰਡੀਆ ਦੇ ਪ੍ਰਬੰਧਕੀ ਨਿਰਦੇਸ਼ਕ ਸੌਰਵ ਸਿਨਹਾ ਨੂੰ ਸਨਮਾਨਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਜੂਨ
ਰਿਜ਼ਰਵ ਬੈਂਕ ਆਫ ਇੰਡੀਆ ਦੇ ਪ੍ਰਬੰਧਕੀ ਨਿਰਦੇਸ਼ਕ ਸੌਰਵ ਸਿਨਹਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਸਿਨਹਾ ਆਪਣੀ ਪਤਨੀ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। ਉਨ੍ਹਾਂ ਮੱਥਾ ਟੇਕਿਆ ਤੇ ਗੁਰੂ ਘਰ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਿਆ ਹੈ। ਇਸ ਮਗਰੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਹੋਰਨਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਕੱਤਰ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ।

Advertisement

Advertisement
Author Image

Advertisement
Advertisement
×