ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

08:46 AM Oct 18, 2024 IST
ਸਮਾਗਮ ਵਿੱਚ ਪੁੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਪਤਵੰਤੇ।

ਜੋਗਿੰਦਰ ਸਿੰਘ ਓਬਰਾਏ
ਖੰਨਾ, 17 ਅਕਤੂਬਰ
ਇੱਥੋਂ ਦੇ ਰਵਿਦਾਸ ਮੰਦਰ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਹਵਨ ਪੂਜਾ ਉਪਰੰਤ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਗਏ। ਇਸ ਦੌਰਾਨ ਸ਼ਹਿਰ ਵਿੱਚ ਮਹਾਰਿਸ਼ੀ ਵਾਲਮੀਕਿ ਜੈਅੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ। ਇਹ ਯਾਤਰਾ ਗਊਸ਼ਾਲਾ ਰੋਡ, ਖਟੀਕਾਂ ਚੌਕ, ਬੁੱਕਸ ਮਾਰਕੀਟ, ਜੀ ਟੀ ਰੋਡ, ਗੁਰਦੁਆਰਾ ਕਲਗੀਧਰ ਸਾਹਿਬ, ਪੀਰਖਾਨਾ ਰੋਡ ਤੋਂ ਇਲਾਵਾ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਮੁੜ ਮੰਦਰ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਬੱਚਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਰਜੀਵ ਕੁਮਾਰ ਅਤੇ ਵਿੱਕੀ ਬਾਲੂ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿੱਚ ਵੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ।

Advertisement

ਪਾਇਲ ’ਚ ਵਾਲਮੀਕਿ ਕਮੇਟੀ ਨੇ ਸੁੰਦਰ ਝਾਕੀਆਂ ਕੱਢੀਆਂ

ਪਾਇਲ (ਪੱਤਰ ਪ੍ਰੇਰਕ): ਹਲਕੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਮਹਾਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡਾਂ ਵਿੱਚ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਵਾਲਮੀਕਿ ਕਮੇਟੀ ਪਾਇਲ ਵੱਲੋਂ ਸੁੰਦਰ ਝਾਕੀਆਂ ਵੀ ਕੱਢੀਆਂ ਗਈਆਂ, ਜੋ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ। ਝਾਕੀਆਂ ਕੱਢਣ ਦੀ ਰਸਮ ਦਾ ਉਦਘਾਟਨ ਸਮਾਜਸੇਵੀ ਇੰਜ. ਜਗਦੇਵ ਸਿੰਘ ਬੋਪਾਰਾਏ ਵੱਲੋਂ ਕੀਤਾ ਗਿਆ। ਇਸ ਮੌਕੇ ਬੱਸ ਸਟੈਂਡ ਵਿੱਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਕੌਂਸਲਰ ਮਾ. ਹਰਪ੍ਰੀਤ ਸਿੰਘ, ਰਮਲਜੀਤ ਸਿੰਘ ਗਰਚਾ ਅਤੇ ਪੀਏ ਰਣਜੀਤ ਸਿੰਘ ਵੱਲੋਂ ਝਾਕੀਆਂ ਦਾ ਸਵਾਗਤ ਕੀਤਾ। ਪਿੰਡ ਈਸੜੂ ਵਿੱਚ ਵੀ ਮਹਾਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਸਾਬਕਾ ਸਰਪੰਚ ਗੁਰਬਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਦੀ ਜੀਵਨੀ ’ਤੇ ਚਾਨਣਾ ਪਾਇਆ।

ਭਗਵਾਨ ਵਾਲਮੀਕਿ ਨੇ ਸਮੁੱਚੀ ਮਾਨਵਤਾ ਨੂੰ ਜਿਊਣ ਦਾ ਰਾਹ ਦਿਖਾਇਆ: ਧੀਮਾਨ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਭਾਜਪਾ ਦਫ਼ਤਰ ਦੁੱਗਰੀ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਭਗਵਾਨ ਵਾਲਮੀਕਿ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ। ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਤ੍ਰਿਕਾਲਦਰਸ਼ੀ ਸਨ ਜਿਨ੍ਹਾਂ ਨੇ ਸਾਨੂੰ ਸਮਾਜ ਵਿੱਚ ਵਧ ਰਹੀਆਂ ਬੁਰਾਈਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇ ਕੇ ਸਮੁੱਚੀ ਮਨੁੱਖ ਜਾਤੀ ਨੂੰ ਸੀਮਾਵਾਂ ਵਿੱਚ ਰਹਿਕੇ ਜਿਊਣ ਦਾ ਰਸਤਾ ਦਿਖਾਇਆ। ਇਸ ਮੌਕੇ ਯਸ਼ਪਾਲ ਜਨੋਤਰਾ, ਨਵਲ ਜੈਨ, ਸੁਰਿੰਦਰ ਬਾਲੀ, ਸਾਹਿਲ ਖਟਕ, ਐਸਸੀ ਮੋਰਚਾ ਦੇ ਜਨਰਲ ਸਕੱਤਰ ਵਿਜੇ ਖਟਕ, ਜਗਤਾਰ ਸਿੰਘ, ਕਮਾਂਡਰ ਬਲਬੀਰ ਸਿੰਘ, ਰਾਜਵੀਰ ਸਿੰਘ ਸਿੱਧੂ ਹਾਜ਼ਰ ਸਨ।

Advertisement

Advertisement