ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਆਹੁਤਾ ਨੇ ਹੋਟਲ ਵਿੱਚ ਫਾਹਾ ਲਿਆ

07:10 AM Jun 29, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਜੂਨ
ਇੱਥੇ ਇੱਕ ਵਿਆਹੁਤਾ ਨੇ ਹੋਟਲ ਦੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਵਾਰ-ਵਾਰ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਵੀ ਔਰਤ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਹੋਟਲ ਪ੍ਰਬੰਧਕਾਂ ਨੇ ਪੁਲੀਸ ਨੂੰ ਸੂਚਿਤ ਕੀਤਾ ਤੇ ਘਟਨਾ ਸਥਾਨ ਉਪਰ ਪੁੱਜੀ ਪੁਲੀਸ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਕਮਰੇ ’ਚ ਔਰਤ ਦੀ ਲਾਸ਼ ਲਟਕ ਰਹੀ ਸੀ। ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਰਾਤ ਦੀ ਹੈ ਪਰ ਇਸ ਦਾ ਖੁਲਾਸਾ ਹੁਣ ਹੋਇਆ ਹੈ। ਤਰਨ ਤਾਰਨ ਦੇ ਪਿੰਡ ਕਲੇਰ ਦੇ ਰਹਿਣ ਵਾਲੀ ਇਸ ਔਰਤ ਦੇ ਪਤੀ ਸੁਖਦੇਵ ਸਿੰਘ ਫੌਜੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਤਰਨਤਾਰਨ ਦੇ ਇਕ ਪਾਠੀ ਤੇ ਉਸ ਦੇ ਅਣਪਛਾਤੇ ਸਾਥੀ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮ੍ਰਿਤਕਾ ਦੇ ਪਤੀ ਅਨੁਸਾਰ ਪੁਲੀਸ ਨੂੰ ਮੌਕੇ ਤੋਂ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ। ਥਾਣਾ ਕੋਤਵਾਲੀ ਦੇ ਐੱਸਐੱਚਓ ਹਰਸੰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ

ਫਗਵਾੜਾ (ਪੱਤਰ ਪ੍ਰੇਰਕ): ਸੰਤੋਖਪੁਰਾ ਲਾਗੇ ਰੇਲਵੇ ਲਾਈਨਾਂ ’ਤੇ ਦੇਰ ਰਾਤ ਇੱਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਸਮਨਦੀਪ ਪੁੱਤਰ ਤਰਸੇਮ ਵਾਸੀ ਦੁਸਾਂਝ ਕਲਾਂ ਫ਼ਿਲੌਰ (ਜਲੰਧਰ) ਵਜੋਂ ਹੋਈ ਹੈ। ਜੀਆਰਪੀ ਪੁਲੀਸ ਦੇ ਜਾਂਚ ਅਧਿਕਾਰੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ 10 ਵਜੇ ਸੂਚਨਾ ਮਿਲੀ ਸੀ ਕਿ ਕੋਈ ਨੌਜਵਾਨ ਰੇਲ ਗੱਡੀ ਹੇਠਾਂ ਆ ਗਿਆ ਜਿਸ ਉਪਰੰਤ ਉਨ੍ਹਾਂ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਲੋਂ ਖੁਦਕੁਸ਼ੀ ਕਰਨ ਦੇ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ। ਰੇਲਵੇ ਚੌਕੀ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ’ਚ ਮ੍ਰਿਤਕ ਦੇ ਵਾਰਸਾਂ ਦੇ ਬਿਆਨਾ ’ਤੇ ਹੁਸ਼ਿਆਰਪੁਰ ਦੀ ਕੰਪਨੀ ਦੇ ਮਾਲਕ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

Advertisement
Advertisement
Advertisement