For the best experience, open
https://m.punjabitribuneonline.com
on your mobile browser.
Advertisement

ਛੇ ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਤ-ਭਰੀ ਹਾਲਾਤ ’ਚ ਮੌਤ

07:29 PM Jun 29, 2023 IST
ਛੇ ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਤ ਭਰੀ ਹਾਲਾਤ ’ਚ ਮੌਤ
Advertisement

ਜਗਜੀਤ ਸਿੰਘ

Advertisement

ਮੁਕੇਰੀਆਂ, 27 ਜੂਨ

ਪਿੰਡ ਡੁੱਗਰੀ (ਅਵਾਣਾ) ਦੀ ਕਰੀਬ 6 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਸਹੁਰਾ ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਨੇਡਾ ਸਰਕਾਰ ਨਾਲ ਸੰਪਰਕ ਕਰਕੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮ੍ਰਿਤਕਾ ਦੇ ਪਤੀ ਨੇ ਕੈਨੇਡਾ ਆਪਣੀ ਪਤਨੀ ਕੋਲ ਜਾਣ ਲਈ ਫਾਈਲ ਲਗਾਈ ਸੀ ਅਤੇ ਇੱਕ ਦਿਨ ਪਹਿਲਾਂ ਹੀ ਵਿਆਹੁਤਾ ਦੀ ਆਪਣੀ ਪਿੰਡ ਰਹਿੰਦੀ ਬੇਟੀ ਨਾਲ ਗੱਲਬਾਤ ਹੋਈ ਸੀ। ਇਸ ਸਬੰਧੀ ਮ੍ਰਿਤਕਾ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਵਾਸੀ ਡੁੱਗਰੀ ਅਵਾਨਾ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 7 ਸਾਲ ਪਹਿਲਾਂ ਅਮਨਪ੍ਰੀਤ ਕੌਰ ਵਾਸੀ ਉਦੇਸੀਆ (ਆਦਮਪੁਰ) ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਇੱਕ 6 ਸਾਲ ਦੀ ਬੇਟੀ ਵੀ ਹੈ, ਜੋ ਉਸ ਦੇ ਨਾਲ ਪਿੰਡ ਵਿੱਚ ਰਹਿੰਦੀ ਹੈ। ਅਮਨਪ੍ਰੀਤ ਕੌਰ ਵਿਦੇਸ਼ ‘ਚ ਪੜ੍ਹਾਈ ਕਰਨਾ ਚਾਹੁੰਦੀ ਸੀ ਅਤੇ 21 ਦਸੰਬਰ 2022 ਨੂੰ ਸਟੱਡੀ ਵੀਜ਼ੇ ‘ਤੇ ਪੜ੍ਹਨ ਲਈ ਕੈਨੇਡਾ ਗਈ ਸੀ। ਉਹਕੈਨੇਡਾ ਦੇ ਸਰੀ ਸ਼ਹਿਰ ‘ਚ ਰਹਿ ਰਹੀ ਸੀ। ਉਹ ਪੜ੍ਹਾਈ ਦੇ ਨਾਲ ਕੰਮ ਵੀ ਕਰ ਰਹੀ ਸੀ ਅਤੇ ਰੋਜ਼ਾਨਾ ਫੋਨ ‘ਤੇ ਗੱਲਬਾਤ ਹੁੰਦੀ ਰਹੀ ਹੈ। ਉਸ ਨੇ ਦੱਸਿਆ ਕਿ ਉਸਨੇ ਖੁਦ ਵੀ ਵੀ ਆਪਣੀ ਪਤਨੀ ਕੋਲ ਜਾਣ ਲਈ ਫਾਈਲ ਲਗਾਈ ਹੋਈ ਸੀ। ਬੀਤੇ ਦਿਨੀਂ ਉਸ ਨੂੰ ਅਮਨਪ੍ਰੀਤ ਕੌਰ ਦਾ ਫੋਨ ਆਇਆ ਸੀ, ਪਰ ਉਹ ਧਾਰਮਿਕ ਸਥਾਨ ‘ਤੇ ਗਿਆ ਹੋਣ ਕਾਰਨ ਫੋਨ ਅਟੈਂਡ ਨਹੀਂ ਕਰ ਸਕਿਆ। ਜਦੋਂ ਵਾਪਸੀ ਕਾਲ ਕੀਤੀ ਤਾਂ ਉਸ ਦਾ ਫੋਨ ਲਗਾਤਾਰ ਬੰਦ ਆਉਣ ਲੱਗਾ। ਕਰੀਬ 2 ਦਿਨ ਤੱਕ ਅਮਨਪ੍ਰੀਤ ਨਾਲ ਗੱਲ ਨਾ ਹੋਣ ਤੋਂ ਬਾਅਦ ਜਦੋਂ ਉਸ ਨੇ ਕੈਨੇਡਾ ਵਿੱਚ ਆਪਣੀ ਪਤਨੀ ਦੀ ਰਿਹਾਇਸ਼ ਦੇ ਮਾਲਕ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਪਰਿਵਾਰ ਨੇ ਅਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ।

Advertisement
Tags :
Advertisement
Advertisement
×