For the best experience, open
https://m.punjabitribuneonline.com
on your mobile browser.
Advertisement

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

07:47 AM Jun 10, 2024 IST
ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ
ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਸਾਨ ਆਗੂ।
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 9 ਜੂਨ
ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿੱਚ ਅੱਜ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਮਾਸਟਰ ਗੁਰਮੇਲ ਸਿੰਘ ਰੂਮੀ, ਜਗਦੀਸ਼ ਸਿੰਘ ਚਾਹਲ ਤੇ ਗੁਰਮੇਲ ਸਿੰਘ ਮੈਲੜੇ ਨੇ ਕਿਹਾ ਕਿ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੀਆਂ ਫੌਜਾਂ ਵੱਲੋਂ ਸਰਹਿੰਦ ਦੇ ਸੂਬੇਦਾਰ ਵੱਲੋਂ ਕੀਤੇ ਜ਼ੁਲਮਾਂ ਦਾ ਬਦਲਾ ਲਿਆ ਗਿਆ, ਉੱਥੇ ਹੀ ਉਨ੍ਹਾਂ ਨੇ ਕਿਸਾਨੀ ਅਤੇ ਲੋਕਾਈ ਲਈ ਵੱਡੇ ਕਾਰਜ ਕੀਤੇ। ਉਨ੍ਹਾਂ ਦੀ ਬਦੌਲਤ ਕਿਸਾਨੀ ਅੱਜ ਜ਼ਮੀਨਾਂ ਦੀ ਮਾਲਕ ਬਣੀ ਹੈ। ਪਰ ਅੱਜ ਵੀ ਕਾਰਪੋਰੇਟ ਘਰਾਣਿਆਂ ਵੱਲੋਂ ਜ਼ਮੀਨਾਂ ਖੋਹਣ ਦਾ ਡਰ ਕਿਸਾਨਾਂ ਨੂੰ ਵੱਢ-ਵੱਢ ਖਾ ਰਿਹਾ ਹੈ। ਇਸ ਸਮੇਂ ਸਵਰਨ ਸਿੰਘ ਹਠੂਰ, ਜਗਦੀਸ਼ ਸਿੰਘ ਕਾਉਂਕੇ, ਅਵਤਾਰ ਸਿੰਘ ਗਗੜਾ, ਚਮਕੌਰ ਸਿੰਘ ਦੌਧਰ, ਰਾਮਜੀ ਦਾਸ, ਸੰਤੋਖ ਸਿੰਘ ਚੀਮਨਾ, ਪਰਮਜੀਤ ਸਿੰਘ, ਪ੍ਰਿਤਪਾਲ ਸਿੰਘ ਪੰਡੋਰੀ, ਦਲਜੀਤ ਸਿੰਘ ਚੂਹੜਚੱਕ ਆਦਿ ਵੀ ਹਾਜ਼ਰ ਸਨ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹਾਦਤ ਦਿਵਸ ਮੌਕੇ ਜਮਹੂਰੀ ਕਿਸਾਨ ਸਭਾ ਦੀ ਕਿਲ੍ਹਾ ਰਾਏਪੁਰ ਇਲਾਕਾ ਕਮੇਟੀ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਜਬਰ ਜ਼ੁਲਮ ਵਿਰੁੱਧ ਫ਼ੈਸਲਾਕੁਨ ਲੜਾਈ ਲੜਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਹਾਕਮ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਕਾਹਲੇ ਹਨ ਤਾਂ ਬਾਬਾ ਬੰਦਾ ਸਿੰਘ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ।
ਸੂਬਾਈ ਆਗੂ ਸੁਰਜੀਤ ਸਿੰਘ ਸੀਲੋਂ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀ ਜਬਰ ਜ਼ੁਲਮ ਵਿਰੁੱਧ ਲੜਾਈ ਜਾਰੀ ਰਹੇਗੀ।

Advertisement

Advertisement
Author Image

Advertisement
Advertisement
×