For the best experience, open
https://m.punjabitribuneonline.com
on your mobile browser.
Advertisement

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

06:57 AM Jun 25, 2024 IST
ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ
ਸ਼ਹੀਦੀ ਦਿਹਾੜੇ ਮੌਕੇ ਅਰਦਾਸ ਵਿੱਚ ਸ਼ਾਮਲ ਸੰਗਤ ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਜੂਨ
ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਸਬੰਧ ਵਿਚ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement