ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

08:26 AM Jun 25, 2024 IST
ਸਮਾਗਮ ਦੌਰਾਨ ਢਾਡੀ ਜਥਾ ਵਾਰਾਂ ਗਾਉਂਦਾ ਹੋਇਆ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਧਰਤੀ ’ਤੇ ਜ਼ਾਲਮ ਹਕੂਮਤ ਉੱਤੇ ਫਤਿਹ ਹਾਸਲ ਕਰ ਕੇ ਜਿੱਥੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਉਨ੍ਹਾਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਉਨ੍ਹਾਂ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਹੁਕਮਰਾਨਾਂ ਦੀਆਂ ਪੰਥ ਵਿਰੋਧੀ ਚਾਲਾਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਪਰਮਜੀਤ ਸਿੰਘ, ਗਿਆਨੀ ਚਰਨਜੀਤ ਸਿੰਘ, ਭਾਈ ਮੇਘ ਸਿੰਘ, ਜਗਜੀਤ ਸਿੰਘ ਸਿੱਧੂ, ਜਗਰਾਜ ਸਿੰਘ, ਗੁਰਦੇਵ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਸੋਹਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement