ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

11:26 AM Jun 26, 2024 IST
ਗੁਰਦੁਆਰਾ ਸੋਹਾਣਾ ਵਿਚ ਢਾਡੀ ਜਥਾ ਵਾਰਾਂ ਗਾਉਂਦਾ ਹੋਇਆ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਜੂਨ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ 308ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਅਤੇ ਸਮਰਾਲੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਵਾਰਾਂ ਗਾਈਆਂ। ਭਾਈ ਗੁਰਜੰਟ ਸਿੰਘ ਲੁਧਿਆਣਾ ਨੇ ਕੀਰਤਨ ਕੀਤਾ। ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖ਼ਾਤਮਾ ਕਰ ਕੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਣ ਬਾਰੇ ਦੱਸਿਆ।
ਇਸ ਮੌਕੇ ਭਾਈ ਅਮਰਜੀਤ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।

Advertisement

Advertisement