For the best experience, open
https://m.punjabitribuneonline.com
on your mobile browser.
Advertisement

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

08:08 AM Jun 29, 2024 IST
ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ
ਢੱਕੀ ਸਾਹਿਬ ਵਿੱਚ ਕੀਰਤਨ ਕਰਦੇ ਹੋਏ ਸੰਤ ਦਰਸ਼ਨ ਸਿੰਘ ਖਾਲਸਾ।-ਫੋਟੋ: ਜੱਗੀ
Advertisement

ਪਾਇਲ: ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸੰਤ ਦਰਸ਼ਨ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਗਤ ਦੇ ਸਹਿਯੋਗ ਨਾਲ਼ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੰਤ ਦਰਸ਼ਨ ਸਿੰਘ ਖ਼ਾਲਸਾ ਨੇਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬੰਦਾ ਬਹਾਦਰ ਦੀ ਸ਼ਹਾਦਤ ਦਾ ਹਮੇਸ਼ਾ ਸਿੱਖ ਕੌਮ ਦੇ ਬਾਸ਼ਿੰਦਿਆਂ ਨੂੰ ਸਿਦਕਦਿਲੀ, ਦਲੇਰੀ ਅਤੇ ਗੁਰੂ ਪਿਆਰ ਦੀ ਅਨੋਖੀ ਦਾਸਤਾਨ ਦੇ ਭਾਈਵਾਲ ਬਣਨ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਸਰਜੰਤ ਸਿੰਘ, ਭਾਈ ਕੜਾਕਾ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਹਰਵੰਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਰਣਵੀਰ ਸਿੰਘ, ਭਾਈ ਮਨਜੀਤ ਸਿੰਘ, ਪ੍ਰੋਫੈਸਰ ਹਰਸਿਮਰਨ ਸਿੰਘ, ਭਾਈ ਗੁਰਬਚਨ ਸਿੰਘ ਸੰਗਰੂਰ, ਭਾਈ ਜਗਜੀਵਨ ਸਿੰਘ , ਭਾਈ ਦਵਿੰਦਰ ਸਿੰਘ ਰੁੜਕਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×