ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

09:20 AM Jun 17, 2024 IST
ਗੁਰਦੁਆਰਾ ਡੇਹਰਾ ਸਾਹਿਬ ਵਿੱਚ ਪਾਕਿਸਤਾਨ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਹੋਰ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜੂਨ
ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਪਾਕਿਸਤਾਨ ਸਥਿਤ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਇਹ ਸ਼ਹੀਦੀ ਦਿਹਾੜਾ ਦੋ ਵਾਰ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਇਹ ਸ਼ਹੀਦੀ ਪੁਰਬ 10 ਜੂਨ ਨੂੰ ਮਨਾਇਆ ਸੀ। ਕੈਲੰਡਰ ਵਿਵਾਦ ਕਾਰਨ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਭੇਜਿਆ ਗਿਆ ਜਦੋਂਕਿ ਪਾਕਿਸਤਾਨੀ ਦੂਤਾਵਾਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਛੱਡ ਕੇ ਹੋਰ ਸਿੱਖ ਜਥੇਬੰਦੀਆਂ ਦੇ ਲਗਪਗ 900 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਸਨ। ਸਿੱਖ ਸ਼ਰਧਾਲੂਆਂ ਦਾ ਜਥਾ 8 ਜੂਨ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਗਿਆ ਸੀ ਜੋ ਭਲਕੇ 17 ਜੂਨ ਨੂੰ ਵਾਪਸ ਪਰਤੇਗਾ।
ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਗੁਰਦੁਆਰਾ ਡੇਹਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਜਿਸ ਮਗਰੋਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਵਿੱਚ ਪਾਕਿਸਤਾਨ ਸਰਕਾਰ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਅਤੇ ਹੋਰਨਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਸਣੇ ਪਾਕਿਸਤਾਨੀ ਮੰਤਰੀ ਤੇ ਹੋਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰੇ ਵਿੱਚ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਾਈ ਗਈ।

Advertisement

Advertisement