For the best experience, open
https://m.punjabitribuneonline.com
on your mobile browser.
Advertisement

ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਨਗਰ ਕੀਰਤਨ ਨਾਲ ਸਮਾਪਤ

07:47 AM Dec 24, 2023 IST
ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਨਗਰ ਕੀਰਤਨ ਨਾਲ ਸਮਾਪਤ
ਚਮਕੌਰ ਸਾਹਿਬ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 23 ਦਸੰਬਰ
ਚਮਕੌਰ ਸਾਹਿਬ ਦੀ ਧਰਤੀ ’ਤੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੇ ਆਖਰੀ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਨਿਹੰਗ ਸਿੰਘਾਂ ਨੇ ਵੀ ਮਹੱਲਾ ਕੱਢਿਆ ਜਿਸ ਮਗਰੋਂ ਤਿੰਨ ਰੋਜ਼ਾ ਸ਼ਹੀਦੀ ਸਮਾਗਮਾਂ ਦੀ ਸਮਾਪਤੀ ਹੋਈ। ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਅਤੇ ਹੋਰ ਮਹਾਨ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਇਸ ਨਗਰ ਕੀਰਤਨ ਦੇ ਰਵਾਨਾ ਹੋਣ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਮੀਰੀ-ਪੀਰੀ ਅਖਾੜਾ ਤੇ ਅਕਾਲ ਅਕੈਡਮੀ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਮੈਨੇਜਰ ਭਾਈ ਨੱਥਾ ਸਿੰਘ, ਭਾਈ ਨਰਿੰਦਰ ਸਿੰਘ, ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ ਅਤੇ ਪ੍ਰਿੰਸੀਪਲ ਕਿਰਨਜੋਤ ਕੌਰ ਖੰਗੂੜਾ ਸ਼ਾਮਲ ਸਨ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਗੁਰਲੀਨ ਸਿੰਘ ਖੁਰਾਣਾ, ਐੱਸਡੀਐੱਮ ਅਮਰੀਕ ਸਿੰਘ ਸਿੱਧੂ, ਡੀਐੱਸਪੀ ਜਰਨੈਲ ਸਿੰਘ ਅਤੇ ਥਾਣਾ ਮੁਖੀ ਹਰਸ਼ ਮੋਹਣ ਗੌਤਮ ਮੌਜੂਦ ਸਨ। ਅੱਜ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਨਮਨ ਕਰਨ ਲਈ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਅਤੇ ਹੋਰ ਗੁਰੂ ਘਰਾਂ ਵਿਖੇ ਨਤਮਸਤਕ ਹੋਈਆਂ। ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿੱਚ ਸੰਗਤਾਂ ਨੇ ਰਾਗੀ-ਢਾਡੀ ਸਿੰਘਾਂ ਦੇ ਇਤਿਹਾਸ ਵਿਆਖਿਆਨ ਨੂੰ ਸਰਵਣ ਕੀਤਾ।

Advertisement

ਮਾਛੀਵਾੜਾ ਸਾਹਿਬ ਜੋੜ ਮੇਲ ਅਖੰਡ ਪਾਠਾਂ ਦੇ ਪ੍ਰਵਾਹ ਨਾਲ ਆਰੰਭ

ਮਾਛੀਵਾੜੇ ਦੇ ਗੁਰਦੁਆਰੇ ਵਿੱਚ ਨਤਮਸਤਕ ਹੁੰਦੀਆਂ ਹੋਈਆਂ ਸੰਗਤਾਂ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਗੁਰੂ ਗੋਬਿੰਦ ਸਿੰਘ ਦੀ ਯਾਦ ਵਿੱਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਤਿੰਨ ਰੋਜ਼ਾ ਜੋੜ ਮੇਲ ਅੱਜ ਸਵੇਰੇ ਅਖੰਡ ਪਾਠਾਂ ਦੀ ਲੜੀ ਨਾਲ ਆਰੰਭ ਹੋ ਗਿਆ। ਅੱਜ ਜੋੜ ਮੇਲ ਦੇ ਪਹਿਲੇ ਹੀ ਦਿਨ ਵੱਡੀ ਗਿਣਤੀ ’ਚ ਸੰਗਤਾਂ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪਵਿੱਤਰ ਜੰਡ ਸਾਹਿਬ (ਜਿਸ ਹੇਠਾਂ ਗੁਰੂ ਜੀ ਨੇ ਟਿੰਡ ਦਾ ਸਿਰਹਾਣਾ ਲਗਾ ਕੇ ਆਰਾਮ ਕੀਤਾ ਸੀ) ਅਤੇ ਖੂਹ (ਜਿਸ ਦਾ ਮਿੱਠਾ ਜਲ ਗੁਰੂ ਸਾਹਿਬ ਨੇ ਛਕਿਆ ਸੀ) ਆਦਿ ਦੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ, ਗੁਰਦੁਆਰਾ ਗਨੀ ਖਾਂ ਨਬੀ ਖਾਂ ਸਾਹਿਬ ਅਤੇ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਟ ਸਾਹਿਬ ਦੇ ਦਰਸ਼ਨ ਵੀ ਕੀਤੇ। ਅੱਜ ਪਹਿਲੇ ਦਿਨ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕੇ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ, ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਕੌਰ ਪਵਾਤ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement