ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਕਾਬਪੋਸ਼ਾਂ ਨੇ ਸਰਪੰਚ ਦੇ ਘਰ ’ਤੇ ਗੋਲੀ ਚਲਾਈ

07:45 AM Nov 23, 2024 IST

ਧਿਆਨ ਸਿੰਘ ਭਗਤ
ਕਪੂਰਥਲਾ, 22 ਨਵੰਬਰ
ਪਿੰਡ ਬਲੇਰ ਖਾਨਪੁਰ ਦੇ ਸਰਪੰਚ ਦੇ ਘਰ ’ਤੇ ਰਾਤ ਨੂੰ ਦੋ ਨਕਾਬਪੋਸ਼ਾਂ ਵੱਲੋਂ ਗੋਲੀ ਚਲਾਈ ਗਈ। ਮੁਲਜ਼ਮ ਗੋਲੀ ਚਲਾਉਣ ਮਗਰੋਂ ਫ਼ਰਾਰ ਹੋ ਗਏ। ਹਾਲਾਂਕਿ, ਸੀਸੀਟੀਵੀ ਵਿੱਚ ਦੋ ਨਕਾਬਪੋਸ਼ ਗੋਲੀ ਚਲਾਉਂਦੇ ਨਜ਼ਰ ਆ ਰਹੇ ਹਨ। ਥਾਣਾ ਸਦਰ ਵਿੱਚ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸੁਖਵਿੰਦਰ (58) ਨਿਵਾਸੀ ਬਲੇਰ ਖਾਨਪੁਰ ਨੇ ਪੁਲੀਸ ਨੂੰ ਦੱਸਿਆ ਕਿ 15 ਨਵੰਬਰ ਦੇਰ ਰਾਤ ਕਰੀਬ 12 ਵਜੇ ਉਸ ਦੇ ਭਤੀਜੇ ਸੁਖਜਿੰਦਰਪਾਲ ਸਿੰਘ ਨੇ ਉਸ ਨੂੰ ਆਵਾਜ਼ ਮਾਰ ਕੇ ਉਠਾਇਆ ਕਿ ਘਰ ਦੇ ਬਾਹਰੋਂ ਕੋਈ ਆਵਾਜ਼ ਆਈ ਹੈ, ਜਦੋਂ ਉਸ ਨੇ ਬੱਤੀ ਜਗਾ ਕੇ ਬਾਹਰ ਵੇਖਿਆ ਤਾਂ ਗੇਟ ’ਤੇ ਗੋਲੀ ਦਾ ਨਿਸ਼ਾਨ ਸੀ। ਇਸ ਮਗਰੋਂ ਜਦੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਤਾਂ ਦੋ ਨਕਾਬਪੋਸ਼ ਨੌਜਵਾਨ ਪੈਦਲ ਆਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸਰਪੰਚ ਦੇ ਘਰ ਦੇ ਗੇਟ ਅੱਗੇ ਖੜ੍ਹੇ ਹੋ ਕੇ ਗੋਲੀ ਚਲਾਈ ਤੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਫਾਇਰਿੰਗ ਤੋਂ ਬਾਅਦ ਨਾ ਤਾਂ ਕਿਸੇ ਨੇ ਫਿਰੌਤੀ ਮੰਗੀ ਹੈ ਤੇ ਨਾ ਹੀ ਕਿਸੇ ਗੈਂਗਸਟਰ ਨੇ ਉਸ ਨੂੰ ਧਮਕਾਇਆ ਹੈ। ਸਿਰਫ਼ ਡਰਾਉਣ ਕਾਰਨ ਹੀ ਫਾਇਰਿੰਗ ਕੀਤੀ ਗਈ ਜਾਪਦੀ ਹੈ। ਸੂਤਰਾਂ ਅਨੁਸਾਰ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਦੀ ਪੁਲੀਸ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕਰ ਰਹੀ। ਪਹਿਲੀ ਅਕਤੂਬਰ ਨੂੰ ਵੀ ਪਿੰਡ ਬਲੇਰ ਖਾਨਪੁਰ ਵਿਖੇ ਹੀ ਇਕ ਘਰ ’ਤੇ ਗੋਲੀਬਾਰੀ ਕੀਤੀ ਗਈ ਸੀ। ਇਸ ਸਬੰਧੀ ਡੀਐੱਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮਾਂ ਦੀ ਪਛਾਣ ਨਹੀਂ ਹੋਈ।

Advertisement

Advertisement