ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਲ 2024 ਟੀ-20 ਵਿਸ਼ਵ ਕੱਪ ਕ੍ਰਿਕਟ ਦੌਰਾਨ ਨਿਊਯਾਰਕ ’ਚ ਹੋ ਸਕਦਾ ਹੈ ਮੈਚ: ਆਈਸੀਸੀ

01:44 PM Sep 20, 2023 IST

ਨਿਊਯਾਰਕ, 20 ਸਤੰਬਰ
ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਅਮਰੀਕਾ ਅਤੇ ਵੈਸਟਇੰਡੀਜ਼ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ 2024 ਪੁਰਸ਼ ਟੀ-20 ਵਿਸ਼ਵ ਕੱਪ ਲਈ ਨਿਊਯਾਰਕ ਵਿੱਚ ਮੈਚ ਕਰਵਾ ਸਕਦੀ ਹੈ। ਇਸ ਸਥਾਨ ’ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੁਕਾਬਲਾ ਕਰਵਾਇਆ ਜਾ ਸਕਦਾ ਹੈ। ਸਾਲ 2024 ਪੁਰਸ਼ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾਵੇਗੀ। ਪਹਿਲੇ ਗੇੜ ਲਈ 20 ਟੀਮਾਂ ਨੂੰ ਪੰਜ-ਪੰਜ ਦੇ ਚਾਰ ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਹਰ ਗਰੁੱਪ ਵਿੱਚੋਂ ਦੋ ਟੀਮਾਂ ਸੁਪਰ ਅੱਠ ਪੜਾਅ ਲਈ ਕੁਆਲੀਫਾਈ ਕਰਨਗੀਆਂ। ਸੁਪਰ ਅੱਠ ਵਿੱਚ ਟੀਮਾਂ ਨੂੰ ਚਾਰ-ਚਾਰ ਦੇ ਦੋ ਗਰੁੱਪਾਂ ਵਿੱਚ ਵੰਡਿਆ ਜਾਵੇਗਾ, ਦੋ ਗਰੁੱਪਾਂ ਵਿੱਚੋਂ ਦੋ ਟੀਮਾਂ ਸੈਮੀਫਾਈਨਲ ਵਿੱਚ ਦਾਖਲ ਹੋਣਗੀਆਂ। ਮੇਜ਼ਬਾਨ ਵੈਸਟਇੰਡੀਜ਼ ਅਤੇ ਅਮਰੀਕਾ ਦੇ ਨਾਲ-ਨਾਲ ਆਸਟਰੇਲੀਆ, ਮੌਜੂਦਾ ਚੈਂਪੀਅਨ ਇੰਗਲੈਂਡ, ਭਾਰਤ, ਨੀਦਰਲੈਂਡ, ਨਿਊਜ਼ੀਲੈਂਡ, ਪਾਕਿਸਤਾਨ, ਦੱਖਣੀ ਅਫਰੀਕਾ, ਸ੍ਰੀਲੰਕਾ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਪਹਿਲਾਂ ਹੀ ਮੁਕਾਬਲੇ ਲਈ ਕੁਆਲੀਫਾਈ ਕਰ ਚੁੱਕੇ ਹਨ।

Advertisement

Advertisement