ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕੇ ਘਰ ਚੋਰੀ
08:44 AM Aug 12, 2024 IST
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ
ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ’ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲੀਸ ਤੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਬੀਤੀ ਰਾਤ 11 ਵਜੇ ਤੋਂ ਸਵੇਰ ਦੇ ਦੋ ਵਜੇ ਤੱਕ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਬਾਰੇ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪੁੱਜੀ ਪੁਲੀਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਕੀਤਾ ਗਿਆ ਸਾਮਾਨ ਬਰਾਮਦ ਕਰ ਲਿਆ ਜਾਵੇਗਾ।
Advertisement
Advertisement