ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਭ ਆਸਰਾ ਦਾ ਬਿਜਲੀ ਕੁਨੈਕਸ਼ਨ ਕੱਟਣ ਦਾ ਮਾਮਲਾ ਭਖਿਆ

11:25 AM Apr 03, 2024 IST
ਪ੍ਰਭ ਆਸਰਾ ਪਡਿਆਲਾ ਵਿੱਚ ਸੰਘਰਸ਼ ਦਾ ਐਲਾਨ ਕਰਦੇ ਹੋਏ ਆਗੂ।

ਮਿਹਰ ਸਿੰਘ
ਕੁਰਾਲੀ, 2 ਅਪਰੈਲ
ਕੁਰਾਲੀ ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਪਡਿਆਲਾ ਵਿੱਚ ਲਾਵਾਰਿਸ ਅਤੇ ਨਿਆਸਰਿਆਂ ਦੀ ਸੇਵਾ ਸੰਭਾਲ ਕਰ ਰਹੀ ਸੰਸਥਾ ‘ਪ੍ਰਭ ਆਸਰਾ’ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਮਸਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਅੱਜ ਪ੍ਰਭ ਆਸਰਾ ਵਿੱਚ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ, ਜਿਸ ਵਿੱਚ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਰੇਸ਼ਮ ਸਿੰਘ ਬਡਾਲੀ, ਲੋਕ ਹਿੱਤ ਮਿਸ਼ਨ ਦੇ ਆਗੂ ਰਵਿੰਦਰ ਸਿੰਘ ਵਜੀਦਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਪਰਮਦੀਪ ਸਿੰਘ ਵੈਦਵਾਨ, ਕਿਰਤੀ ਕਿਸਾਨ ਮੋਰਚਾ ਦੇ ਆਗੂ ਜਰਨੈਲ ਸਿੰਘ, ‘ਨਵੀਂ ਸੋਚ ਨਵੀਂ ਪੁਲਾਂਘ’ ਦੇ ਆਗੂ ਸੁਖਵਿੰਦਰ ਸਿੰਘ ਸ਼ਾਹਪੁਰ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੁਰਿੰਦਰ ਸਿੰਘ ਬੁੱਗਾ ਅਤੇ ਦਵਿੰਦਰ ਸਿੰਘ ਦੇਹ ਕਲਾਂ, ਭਾਕਿਯੂ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਸਿਆਉਂ ਆਦਿ ਨੇ ਸ਼ਿਰਕਤ ਕੀਤੀ। ਇਸ ਦੌਰਾਨ ਆਗੂਆਂ ਨੇ ਸੰਸਥਾ ਵਿੱਚ ਬਿਜਲੀ ਸਪਲਾਈ ਬੰਦ ਹੋਣ ਤੋਂ ਬਾਅਦ ਦੇ ਹਾਲਾਤ ਦੇਖੇ। ਆਗੂਆਂ ਨੇ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋਣ ਕਾਰਨ ਨੂੰਇਲਾਜ/ਸੰਭਾਲ ਲਈ ਵਰਤੋਂ ਵਾਲੀਆਂ ਮਸ਼ੀਨਾਂ ਅਤੇ ਲੋੜੀਂਦਾ ਵਾਤਾਵਰਣ ਦੇਣ ਦੇ ਲਈ ਲੋੜੀਂਦੇ ਉਪਕਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਇਨ੍ਹਾਂ ਨਾਗਰਿਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ।
ਮੀਟਿੰਗ ਦੌਰਾਨ ਸਰਕਾਰ ਅਤੇ ਪਾਵਰਕੌਮ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਤਿੱਖੇ ਸੰਘਰਸ਼ ਦਾ ਫੈਸਲਾ ਕੀਤਾ ਗਿਆ। ਇਸ ਮਸਲੇ ਨੂੰ ਲੈ ਕੇ ਹੀ ਸੰਸਥਾ ਵਿੱਚ 9 ਅਪਰੈਲ ਨੂੰ ਸਵੇਰੇ 10.30 ਵਜੇ ਇਕੱਠ ਸੱਦਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਪੀੜਤ ਨਾਗਰਿਕਾਂ ਦੇ ਬੁਨਿਆਦੀ ਹੱਕ ਖੋਹ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਆਗੂਆਂ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਤੋਂ ਲਾਵਾਰਿਸ, ਬੇਘਰੇ ਲੋਕਾਂ ਨੂੰ ਵਾਂਝੇ ਰੱਖਣ ਦੀ ਨੀਤੀ ’ਤੇ ਵੀ ਸਵਾਲ ਚੁੱਕੇ। ਆਗੂਆਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਲਾਚਾਰ ਨਾਗਰਿਕਾਂ ਦੇ ਸੰਵਿਧਾਨਿਕ ਹੱਕਾਂ ਦੇ ਆਧਾਰ ’ਤੇ ਇਨ੍ਹਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਪੱਕਾ ਹੱਲ ਕਰੇ ਤਾਂ ਜੋ ਜਥੇਬੰਦੀਆਂ ਨੂੰ ਸਖਤ ਕਦਮ ਨਾ ਚੁੱਕਣੇ ਪੈਣ।

Advertisement

Advertisement