ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਮਲਾਤ ’ਤੇ ਕਬਜ਼ੇ ਦਾ ਮਾਮਲਾ: ਦੂਜੇ ਦਿਨ ਵੀ ਥਾਣੇ ਅੱਗੇ ਧਰਨਾ ਲਾਇਆ

07:10 AM May 06, 2024 IST
ਪਿੰਡ ਲਾਂਗੜੀਆਂ ਦੇ ਲੋਕ ਥਾਣੇ ਅੱਗੇ ਧਰਨਾ ਦਿੰਦੇ ਹੋਏ।

ਰਾਜਿੰਦਰ ਜੈਦਕਾ
ਅਮਰਗੜ੍ਹ, 5 ਮਈ
ਪਿੰਡ ਲਾਂਗੜੀਆਂ ਦੀ ਕਲੋਨੀ ਦੇ ਲੋਕਾਂ ਵੱਲੋਂ ਸ਼ਾਮਲਾਤ ਜ਼ਮੀਨ ਦੇ ਕਬਜ਼ੇ ਸਬੰਧੀ ਥਾਣੇ ਅੱਗੇ ਅੱਜ ਦੂਜੇ ਦਿਨ ਵੀ ਧਰਨਾ ਲਾ ਕੇ ‘ਆਪ’ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਸ਼ਿੰਦਰ ਕੌਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਸਮੇਤ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਸ਼ਾਮਲਾਤ ਜ਼ਮੀਨ ’ਤੇ ਕਾਬਜ਼ ਹਨ। ਪਿੰਡ ਦੇ ਜ਼ਿਮੀਦਾਰਾਂ ਨੇ ਸ਼ਾਮਲਾਤ ਜ਼ਮੀਨ ’ਤੇ ਕਬਜ਼ਾ ਲੈਣ ਲਈ ਬਸਤੀ ਦੇ ਆਦਮੀਆਂ ਤੇ ਔਰਤਾਂ ਦੀ ਕੁੱਟ ਮਾਰ ਕੀਤੀ ਸੀ। ਭਾਵੇਂ ਪੁਲੀਸ ਨੇ 7 ਵਿਆਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ ਪਰ ਐੱਸਸੀ ਐਕਟ ਨਹੀਂ ਲਗਾਇਆ ਗਿਆ। ਹੋਰ ਧਾਰਾਵਾਂ ਲਗਾਉਣ ਅਤੇ ਦੋਸ਼ੀਆਂ ਦਾ ਗ੍ਰਿਫਤਾਰੀ ਦੀ ਮੰਗ ਸਬੰਧੀ ਅੱਜ ਮੁੜ ਥਾਣੇ ਅੱਗੇ ਧਰਨਾ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਸਬੰਧੀ ਡੀਐੱਸਪੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਲਾਂਗੜੀਆਂ ਦੇ ਕਸ਼ਮੀਰ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ, ਤੀਰਥ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਤੇ ਅਮਨਦੀਪ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ। ਹਸਪਤਾਲ ਵਿੱਚ ਦਾਖਲ ਔਰਤਾਂ ਦੀ ਡਾਕਟਰੀ ਰਿਪੋਰਟ ਆਉਣ ਤੋਂ ਬਾਅਦ ਧਾਰਾਵਾਂ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।

Advertisement

Advertisement
Advertisement