For the best experience, open
https://m.punjabitribuneonline.com
on your mobile browser.
Advertisement

ਵੋਟਾਂ ਕੱਟਣ ਸਬੰਧੀ ਅਰਜ਼ੀਆਂ ਦੇਣ ਦਾ ਮਾਮਲਾ ਭਖਿਆ

07:17 AM Dec 12, 2024 IST
ਵੋਟਾਂ ਕੱਟਣ ਸਬੰਧੀ ਅਰਜ਼ੀਆਂ ਦੇਣ ਦਾ ਮਾਮਲਾ ਭਖਿਆ
ਕੇਜਰੀਵਾਲ ਦੀ ਅਗਵਾਈ ਹੇਠ ਚੋਣ ਕਮਿਸ਼ਨਰ ਨੂੰ ਮਿਲਣ ਜਾਂਦਾ ਹੋਇਆ ‘ਆਪ’ ਦਾ ਵਫ਼ਦ। -ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 11 ਦਬੰਬਰ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਭਾਜਪਾ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰੋਂ ਸੱਤ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਵਿੱਚੋਂ ਵੋਟਰਾਂ ਦੇ ਨਾਮ ਕਟਵਾਉਣ ਲਈ ਕਾਫ਼ੀ ਗਿਣਤੀ ਵਿੱਚ ਅਰਜ਼ੀਆਂ ਦੇਣ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਉਨ੍ਹਾਂ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਸ੍ਰੀ ਸਿਸੋਦੀਆ ਨੇ ਦਾਅਵਾ ਕੀਤਾ ਕਿ ਜਦੋਂ ਭਾਜਪਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਅਤੇ ਉਨ੍ਹਾਂ ਨੂੰ ਚੋਣਾਂ ਵਿੱਚ ਹਰਾਉਣ ਤੋ ਅਸਮਰਥ ਰਹੀ ਤਾਂ ਹੁਣ ਹੋਰ ਤਰੀਕੇ ਅਪਣਾ ਕੇ ਚੋਣ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਨੇ ਵੋਟਰ ਸੂਚੀ ਵਿੱਚੋਂ 22,000 ਵੋਟਰਾਂ ਦੇ ਨਾਮ ਹਟਾਉਣ ਲਈ ਵੱਡੀ ਗਿਣਤੀ ਵਿੱਚ ਅਰਜ਼ੀਆਂ ਦਿੱਤੀਆਂ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਚਿੰਤਾਜਨਕ ਮੁੱਦਾ ਹੈ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ 22,000 ਵੋਟਰਾਂ ਨੂੰ ਵੋਟ ਦੇ ਹੱਕ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਇਹ ਭਾਜਪਾ ਵੱਲੋਂ ਰਚੀ ਹੋਈ ਇੱਕ ਸਾਜਿਸ਼ ਹੈ। ਇਸ ਨਾਲੋਂ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਚੋਣ ਕਮਿਸ਼ਨ ਇਨ੍ਹਾਂ ਅਰਜ਼ੀਆਂ ’ਤੇ ਵਿਚਾਰ ਕਰ ਰਿਹਾ ਹੈ। ਸੱਤ ਵਿਧਾਨ ਸਭਾ ਹਲਕਿਆਂ ਦੇ ਨਾਵਾਂ ਦੀ ਸੂਚੀ ਦਿਖਾਉਂਦਿਆਂ ਅਤੇ ਫਰਜ਼ੀ ਅਰਜ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਵੋਟਰਾਂ ਨੂੰ ਹਟਾਉਣ ਲਈ ਵਧੇਰੇ ਅਰਜ਼ੀਆਂ ਦਿੱਤੀਆਂ ਗਈਆਂ ਹਨ। ਅਜਿਹੀਆਂ ਅਰਜ਼ੀਆਂ ਨਾਲ ਇਹ ਸਵਾਲ ਪੈਦਾ ਹੁੰਦਾ ਹੈ ਕਿ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਇਨ੍ਹਾਂ ਵੋਟਰਾਂ ਨੂੰ ਹਟਾਉਣਾ ਕਿਉਂ ਜ਼ਰੂਰੀ ਹੋ ਗਿਆ ਹੈ।

Advertisement

ਕੇਜਰੀਵਾਲ ਦੀ ਅਗਵਾਈ ਹੇਠ ਚੋਣ ਕਮਿਸ਼ਨਰ ਨੂੰ ਮਿਲਿਆ ਵਫ਼ਦ

ਨਵੀਂ ਦਿੱਲੀ: ‘

Advertisement

ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਿਆ। ਮੀਟਿੰਗ ਮਗਰੋਂ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ, ਵਧੇਰੇ ਕਰਕੇ ਦਲਿਤ, ਅਨੁਸੂਚਿਤ ਜਾਤੀ ਅਤੇ ਪੁਰਵਾਂਚਲ ਨਾਲ ਸਬੰਧਤ ਵੋਟਰਾਂ ਦੀਆਂ ਵੋਟਾਂ ਕਟਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਤਿੰਨ ਹਜ਼ਾਰ ਪੰਨਿਆਂ ਵਾਲੇ ਸਬੂਤ ਸੌਂਪੇ ਹਨ, ਜਿਸ ਤੋਂ ਪਤਾ ਲੱਗ ਜਾਂਦਾ ਹੈ ਕਿ ਭਾਜਪਾ ਕਿਵੇਂ ਵੋਟਰਾਂ ਨਾਲ ਸਾਜਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੂਥ ਪੱਧਰ ਦੇ ਅਧਿਕਾਰੀ (ਬੀਐੱਲਓ) ਵੱਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਪੰਜ ਤੋਂ ਵੱਧ ਵੋਟਰਾਂ ਦੇ ਨਾਮ ਕਟਵਾਉਣ ਲਈ ਅਰਜ਼ੀ ਦਿੰਦਾ ਹੈ ਤਾਂ ਇਸ ਦੀ ਜਾਂਚ ਐੱਸਡੀਐਮ ਕਰਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਇਸ ਸਬੰਧੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਵਫ਼ਦ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰ ਸੰਜੈ ਸਿੰੰਘ, ਰਾਘਵ ਚੱਢਾ ਅਤੇ ਪਾਰਟੀ ਆਗੂ ਜੈਸਮੀਨ ਸ਼ਾਹ ਮੌਜੂਦ ਸਨ। -ਪੀਟੀਆਈ

Advertisement
Author Image

joginder kumar

View all posts

Advertisement