For the best experience, open
https://m.punjabitribuneonline.com
on your mobile browser.
Advertisement

ਨਹਿਰ ਦਾ ਪਾਣੀ ਪੇਪਰ ਮਿੱਲ ਨੂੰ ਦੇਣ ਦਾ ਮਾਮਲਾ ਭਖਿਆ

08:47 AM Jun 08, 2024 IST
ਨਹਿਰ ਦਾ ਪਾਣੀ ਪੇਪਰ ਮਿੱਲ ਨੂੰ ਦੇਣ ਦਾ ਮਾਮਲਾ ਭਖਿਆ
Advertisement

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 7 ਜੂਨ
ਕੰਢੀ ਨਹਿਰ ਦਾ ਪਾਣੀ ਸਿੰਜਾਈ ਦੀ ਥਾਂ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿੱਲ ਨੂੰ ਦੇਣ ਵਿਰੁੱਧ ਅੱਜ ਪਿੰਡ ਰਾਮਪੁਰ ਬਿਲੜੋਂ ਨੇੜਿਓਂ ਲੰਘਦੀ ਨਹਿਰ ਕੋਲ ਇਲਾਕੇ ਦੇ ਕਿਸਾਨਾਂ ਦਾ ਇਕੱਠ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਗੁਰਨੇਕ ਸਿੰਘ ਭੱਜਲ ਅਤੇ ਸੀਟੂ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਮਹਿੰਦਰ ਕੁਮਾਰ ਬੱਢੋਆਣ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਇਲਾਕੇ ਦੇ ਨੀਮ ਪਹਾੜੀ ਖੇਤਰ ਦੇ ਕਿਸਾਨਾਂ ਨੂੰ ਇਸ ਨਹਿਰ ਦਾ ਕੋਈ ਲਾਭ ਨਹੀਂ ਮਿਲ ਰਿਹਾ ਕਿਉਂਕਿ ਵਿਭਾਗ ਵੱਲੋਂ ਇਸ ਨਹਿਰ ਦਾ ਪਾਣੀ ਤਹਿਸੀਲ ਦੇ ਕਸਬਾ ਸੈਲਾ ਖੁਰਦ ਵਿੱਚ ਸਥਿਤ ਕੁਆਂਟਮ ਕਾਗਜ਼ ਮਿੱਲ ਨੂੰ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਇਲਾਕੇ ਦੇ ਕਿਸਾਨਾਂ ਦੀਆਂ ਫਸਲਾਂ ਪਾਣੀ ਦੀ ਘਾਟ ਕਾਰਨ ਸੁੱਕ ਗਈਆਂ ਹਨ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਲਗਭਗ ਤਿੰਨ ਦਹਾਕਿਆਂ ਤੋਂ ਕੰਢੀ ਨਹਿਰ ਵੱਖ-ਵੱਖ ਸਰਕਾਰਾਂ ਦੀ ਅਣਦੇਖੀ ਦੀ ਸ਼ਿਕਾਰ ਰਹੀ ਹੈ ਅਤੇ ਇਸਦੇ ਅਧੂਰੇ ਲਟਕਦੇ ਰਹੇ ਨਿਰਮਾਣ ਕਾਰਜਾਂ ਵਿੱਚ ਕਰੋੜਾਂ ਦੀ ਧਾਂਦਲੀ ਹੋਈ ਹੈ ਪਰ ਮੌਜੂਦਾ ਸੂਬਾ ਸਰਕਾਰ ਦੇ ਵੇਲੇ ਇਸ ਨਹਿਰ ਦੀ ਮੁਰੰਮਤ ਉਪਰੰਤ ਛੱਡੇ ਪਾਣੀ ਨਾਲ ਇਲਾਕੇ ਦੇ ਕਿਸਾਨਾਂ ਨੂੰ ਆਪਣੀਆਂ ਬੰਜਰ ਜ਼ਮੀਨਾਂ ਵਿੱਚ ਪਾਣੀ ਪੁੱਜਣ ਦੀ ਆਸ ਬੱਝੀ ਸੀ ਪਰ ਹੁਣ ਪਿਛਲੇ ਕਈ ਮਹੀਨਿਆਂ ਤੋਂ ਇਸ ਨਹਿਰ ਦੇ ਪਾਣੀ ਦਾ ਵੱਡਾ ਹਿੱਸਾ ਸੈਲਾ ਖੁਰਦ‌‌ ਦੀ ਕੁਆਂਟਮ ਪੇਪਰ ਮਿੱਲ ਨੂੰ ਦਿੱਤੇ ਜਾਣ ਕਾਰਨ ਇਲਾਕੇ ਦੇ ਕਿਸਾਨ ਔੜ ਦੇ ਇਨ੍ਹਾਂ ਦਿਨਾਂ ਵਿੱਚ ਬੇਹੱਦ ਪ੍ਰੇਸ਼ਾਨ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੀਡੀਆ ਵਿਚ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੇ ਝੂਠੇ ਦਾਅਵੇ ਕੀਤੇ ਹਨ, ਜਿਸ ਖ਼ਿਲਾਫ਼ ਇਲਾਕੇ ਦੇ ਕਿਸਾਨਾਂ ਨੂੰ ਲਾਮਬੰਦ ਕਰ ਕੇ ਸੰਘਰਸ਼ ਦੀ ਤਿਆਰੀ ਖਿੱਚੀ ਜਾਵੇਗੀ। ਇਸ ਮੌਕੇ ਕਾਮਰੇਡ ਮਹਿੰਦਰ ਕੁਮਾਰ ਬੱਢੋਆਣ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ।
ਇਸ ਬਾਰੇ ਕੰਢੀ ਨਹਿਰ ਦੇ ਐੱਸਡੀਓ ਵਿਜੈ ਕੁਮਾਰ ਨੇ ਕਿਹਾ ਕਿ ਨਹਿਰ ਦੀ ਮੁਰੰਮਤ ਕਰ ਕੇ ਵੀ ਪਾਣੀ ਦੀ ਸਪਲਾਈ ਰੋਕੀ ਗਈ ਸੀ, ਜਿਸ ਨਾਲ ਸਿੰਜਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੇਪਰ ਮਿੱਲ ਨੂੰ ਪਾਣੀ ਵਿਭਾਗ ਦੇ ਆਦੇਸ਼ਾਂ ਅਨੁਸਾਰ ਹੀ ਦਿੱਤਾ ਜਾ ਰਿਹਾ ਹੈ, ਜਦੋਂਕਿ ਬਾਕੀ ਪਾਣੀ ਕਿਸਾਨਾਂ ਦੀ ਸਹੂਲਤ ਲਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×