For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਜਾਂਚ ਦਾ ਮਾਮਲਾ ਭਖ਼ਿਆ

08:47 AM May 06, 2024 IST
ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਜਾਂਚ ਦਾ ਮਾਮਲਾ ਭਖ਼ਿਆ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਮਈ
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਗਈ ਹੈ , ਜਿਸ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਮੁੱਖ ਮੰਤਰੀ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਕਿਹਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ ਤੇ ਵਾਇਰਲ ਹੋਈ ਹੈ। ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ ਸਤਿਕਾਰ ਤੇ ਮਰਿਆਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸਰਕਾਰ ਦੀ ਇਹ ਕਾਰਵਾਈ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਹੁਣ ਤੱਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾਂ ਨੋਟਿਸ ਨਹੀਂ ਲਿਆ ਗਿਆ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

Advertisement

Advertisement
Author Image

Advertisement
Advertisement
×