ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਮਾਮਲਾ ਡੀਈਓ ਅੱਗੇ ਰੱਖਿਆ

07:22 AM May 09, 2024 IST
ਸੰਗਰੂਰ ’ਚ ਸਿੱਖਿਆ ਅਧਿਕਾਰੀ ਨੂੰ ਮਿਲਣ ਮਗਰੋਂ ਜਾਣਕਾਰੀ ਦਿੰਦੇ ਹੋਏ ਆਗੂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਮਈ
ਸੰਯੁਕਤ ਕਿਸਾਨ ਮੋਰਚੇ, ਮੁਲਾਜ਼ਮਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦਾ ਵਫਦ ਡੀਈਓ (ਐ.ਸਿੱ.) ਸ੍ਰੀਮਤੀ ਬਲਜਿੰਦਰ ਕੌਰ ਨੂੰ ਮਿਲਿਆ। ਵਫ਼ਦ ਵੱਲੋਂ ਬੀਤੀ 16 ਫਰਵਰੀ ਨੂੰ ਭਾਰਤ ਬੰਦ ਵਿੱਚ ਟਰੇਡ ਜਥੇਬੰਦੀਆਂ ਦੇ ਸੱਦੇ ’ਤੇ ਹੜਤਾਲ ’ਚ ਸ਼ਾਮਲ ਹੋਏ ਅਧਿਆਪਕਾਂ ਦੀ ਜ਼ਿਲ੍ਹੇ ਦੇ ਬਲਾਕ ਲਹਿਰਾਗਾਗਾ, ਚੀਮਾ ਅਤੇ ਸੰਗਰੂਰ-1 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵੱਲੋਂ ਤਨਖਾਹ ਕੱਟਣ ਦਾ ਮਾਮਲਾ ਡੀਈਓ ਅੱਗੇ ਰੱਖਿਆ ਗਿਆ। ਵਫ਼ਦ ਨੇ ਜ਼ੋਰਦਾਰ ਤਰੀਕੇ ਨਾਲ ਕਿਹਾ ਕਿ ਹੜਤਾਲ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਤਰ੍ਹਾਂ ਤਨਖਾਹਾਂ ਕੱਟਣਾ ਉਨ੍ਹਾਂ ਦੇ ਸੰਵਿਧਾਨਕ ਹੱਕ ’ਤੇ ਡਾਕਾ ਹੈ, ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਫ਼ਦ ਨੇ ਮੰਗ ਕੀਤੀ ਕਿ ਇਨ੍ਹਾਂ ਬਲਾਕ ਅਫਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੁਲਾਕਾਤ ਉਪਰੰਤ ਵਫ਼ਦ ’ਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਡੀਈਓ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸੇ ਹਫ਼ਤੇ ਦੇ ਅੰਦਰ-ਅੰਦਰ ਅਧਿਆਪਕਾਂ ਦੀ ਕੱਟੀ ਹੋਈ ਤਨਖਾਹ ਪਾ ਦਿੱਤੀ ਜਾਵੇਗੀ ਅਤੇ ਉਕਤ ਬਲਾਕ ਅਫਸਰਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਭਰੋਸੇ ਦੇ ਮੱਦੇਨਜ਼ਰ ਜਥੇਬੰਦੀਆਂ ਵੱਲੋਂ 9 ਮਈ ਨੂੰ ਡੀਈਓ ਦਫ਼ਤਰ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮ ਨੂੰ ਹਾਲ ਦੀ ਘੜੀ ਮੁਲਤਵੀ ਦਿੱਤਾ ਗਿਆ ਅਤੇ ਆਉਂਦੇ ਸੋਮਵਾਰ ਨੂੰ ਬਣੇ ਹਾਲਾਤ ਦੇ ਮੱਦੇਨਜ਼ਰ ਮੀਟਿੰਗ ਕਰਕੇ ਇਸ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ। ਵਫ਼ਦ ਵਿੱਚ ਕੁਲਵੰਤ ਖਨੌਰੀ, ਦਾਤਾ ਸਿੰਘ ਨਮੋਲ, ਸੁਖਜਿੰਦਰ ਸੰਗਰੂਰ, ਪਵਨ ਕੁਮਾਰ, ਜਸਬੀਰ ਨਮੋਲ, ਸੰਦੀਪ ਤੁੰਗ, ਮੱਖਣ ਤੋਲਾਵਾਲ, ਬਲਬੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਮਾਸਟਰ ਪਰਮਵੇਦ, ਧਰਮਪਾਲ ਨਮੋਲ ਆਦਿ ਸ਼ਾਮਲ ਸਨ।

Advertisement

Advertisement
Advertisement