ਰਾਜਿੰਦਰਾ ਕਾਲਜ ਵਿੱਚ ਸਬਜੈਕਟ ਕੰਬੀਨੇਸ਼ਨ ਦਾ ਮਾਮਲਾ ਸੁਲਝਿਆ
10:05 AM Sep 05, 2024 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਸਤੰਬਰ
ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਸ਼ਿਆਂ ਦੇ ਸੁਮੇਲ (ਸਬਜੈਕਟ ਕੰਬੀਨੇਸ਼ਨ) ਦੇ ਮੁੱਦੇ ’ਤੇ ਚੱਲ ਰਹੇ ਸੰਘਰਸ਼ ਨੂੰ ਅੱਜ ਪੂਰਨ ਵਿਸ਼ਰਾਮ ਲੱਗ ਗਿਆ। ਵਿਦਿਆਰਥੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ ਪਰ ਧਰਨੇ ਤੋਂ ਪਹਿਲਾਂ ਹੀ ਕਾਲਜ ਪ੍ਰਸ਼ਾਸਨ ਨੇ ਵਿਦਿਆਰਥੀ ਆਗੂਆਂ ਨੂੰ ਗੱਲਬਾਤ ਦਾ ਸੱਦਾ ਦੇ ਦਿੱਤਾ ਅਤੇ ਸੁਖਾਵੇਂ ਮਾਹੌਲ ਵਿੱਚ ਆਪਸੀ ਵਿਚਾਰ ਚਰਚਾ ਦੇ ਨਾਲ ਹੋਏ ਸਮਝੌਤੇ ਸਦਕਾ ਵਿਦਿਆਰਥੀ ਸੰਘਰਸ਼ ਜੇਤੂ ਰੈਲੀ ਨਾਲ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮਾਮਲਾ ਹੱਲ ਨਾ ਹੋਣ ਕਾਰਨ ਜਥੇਬੰਦੀਆਂ ਵੱਲੋਂ 4 ਸਤੰਬਰ ਨੂੰ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ।
Advertisement
Advertisement