ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ
12:30 PM May 06, 2024 IST
Advertisement
ਨਵੀਂ ਦਿੱਲੀ, 5 ਮਈ
ਨਵੀਂ ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਕੌਮੀ ਰਾਜਧਾਨੀ ਵਿੱਚ ਇਸ ਗਰਮੀ ਰੁੱਤ ਦਾ ਹੁਣ ਤੱਕ ਦਾ ਇਹ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਭਾਰਤ ਮੌਸਮ ਵਿਭਾਗ (ਆਈਐੱਮਡੀ) ਦੇ ਅੰਕੜਿਆਂ ਅਨੁਸਾਰ ਪਿਛਲਾ ਸਭ ਤੋਂ ਗਰਮ ਦਿਨ 27 ਅਪਰੈਲ ਸੀ, ਜਿਸ ਦਾ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦਿਨ ਦੌਰਾਨ ਸਾਪੇਖਿਕ ਨਮੀ 19 ਫੀਸਦੀ ਤੋਂ 63 ਫੀਸਦੀ ਦੇ ਵਿਚਕਾਰ ਰਹੀ। ਮੌਸਮ ਵਿਭਾਗ ਨੇ ਸੋਮਵਾਰ ਨੂੰ ਮੁੱਖ ਤੌਰ ’ਤੇ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 41 ਅਤੇ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। -ਪੀਟੀਆਈ
Advertisement
Advertisement