ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਅਰ ਨੇ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਚਿੱਠੀ ਲਿਖ ਕੇ ਸ਼ਹਿਰ ਵਾਸੀਆਂ ਦੇ ਮਸਲੇ ਉਠਾਏ

06:26 AM Jul 05, 2024 IST

ਮੁਕੇਸ਼ ਕੁਮਾਰ
ਚੰਡੀਗੜ੍ਹ, 4 ਜੁਲਾਈ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਾਲ ਡੋਰੇ ਤੋਂ ਬਾਹਰ ਦੇ ਪਿੰਡਾਂ ਵਿੱਚ ਬਿਜਲੀ ਦੇ ਕੁਨੈਕਸ਼ਨ ਦੇਣ ਦੀ ਤਰਜ਼ ’ਤੇ ਪਾਣੀ ਦੇ ਕੁਨੈਕਸ਼ਨ ਜਾਰੀ ਕਰਨ ਸਣੇ ਹੋਰ ਮੁੱਦੇ ਚੁੱਕੇ ਹਨ।
ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਲਿਖੇ ਪੱਤਰ ਵਿੱਚ ਮੇਅਰ ਨੇ ਜਨਤਕ ਹਿੱਤਾਂ ਦੇ ਵੱਖ-ਵੱਖ ਮੁੱਖ ਮੁੱਦੇ ਵੀ ਚੁੱਕੇ ਜਿਨ੍ਹਾਂ ਵਿੱਚ ਵਾਲਮੀਕਿ ਸਮਾਜ ਦੇ ਲੋਕਾਂ ਵੱਲੋਂ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲ 2019 ਵਿੱਚ ਕੱਢੀ ਗਈ ਸ਼ੋਭਾ ਯਾਤਰਾ ਨੂੰ ਲੈ ਕੇ ਦਿੱਤੇ ਗਏ ਇਸ਼ਤਿਹਾਰ ਨੋਟਿਸ ਵਾਪਸ ਲੈਣ ਦਾ ਜ਼ਿਕਰ ਵੀ ਕੀਤਾ ਹੈ। ਮੇਅਰ ਨੇ ਕਿਹਾ ਕਿ ਚੰਡੀਗੜ੍ਹ ਦੇ ਪਿੰਡਾਂ ਵਿੱਚ ਲਾਲ ਲਕੀਰ ਤੋਂ ਬਾਹਰ ਪਾਣੀ ਦੇ ਕੁਨੈਕਸ਼ਨ ਦੇਣ ਦੀ ਮਨਜ਼ੂਰੀ ਦੇਣ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਵਿਚਾਲੇ ਤਾਲਮੇਲ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਾਸੀਆਂ ਦੇ ਮਸਲਿਆਂ ਨਾਲ ਸਬੰਧਤ ਕਿਸੇ ਵੀ ਆਦੇਸ਼ ਜਾਂ ਫੈਸਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਕੌਂਸਲਰਾਂ ਨੂੰ ਵੀ ਭਰੋਸੇ ਵਿੱਚ ਲਿਆ ਜਾਵੇ। ਮੇਅਰ ਨੇ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਨੂੰ ਉਪਬੰਧਾਂ ਅਨੁਸਾਰ ਟੈਕਸਾਂ ਦੀ ਆਮਦਨ ਜਾਰੀ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਚਿੱਠੀ ਵਿੱਚ ਜ਼ਿਕਰ ਕੀਤਾ ਕਿ ਪ੍ਰਵਾਨਿਤ ਗ੍ਰਾਂਟ-ਇਨ-ਏਡ ਤੋਂ ਇਲਾਵਾ ਆਉਣ ਵਾਲੇ ਵਿੱਤੀ ਸਾਲ 2024-25 ਲਈ 200 ਕਰੋੜ ਰੁਪਏ ਦੀ ਵਾਧੂ ਲੋੜ ਹੈ। ਮੇਅਰ ਨੇ ਚੌਥੇ ਦਿੱਲੀ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਿਗਮ ਚੰਡੀਗੜ੍ਹ ਨੂੰ ਗ੍ਰਾਂਟ-ਇਨ-ਏਡ ਜਾਰੀ ਕਰਨ ਦਾ ਮੁੱਦਾ ਉਠਾਇਆ।

Advertisement

Advertisement