For the best experience, open
https://m.punjabitribuneonline.com
on your mobile browser.
Advertisement

ਮੇਅਰ ਵੱਲੋਂ ਨਿਗਮ ਕਮਿਸ਼ਨਰ ਦੀ ਝਾੜ-ਝੰਬ

08:44 AM Sep 25, 2024 IST
ਮੇਅਰ ਵੱਲੋਂ ਨਿਗਮ ਕਮਿਸ਼ਨਰ ਦੀ ਝਾੜ ਝੰਬ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਸਤੰਬਰ
ਦਿੱਲੀ ਦੀ ਮੇਅਰ ਡਾ. ਸ਼ੈਲੀ ਓਬਰਾਏ ਨੇ ਐੱਮਸੀਡੀ ਕਮਿਸ਼ਨਰ ਨੂੰ ਦਿੱਲੀ ਭਰ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲੀਆਂ ਏਜੰਸੀਆਂ ਦੀ ਅਸਫਲਤਾ ਦੇ ਕਾਰਨ ਦੱਸਣ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਮਿਸ਼ਨਰ ਨੂੰ ਪੱਤਰ ਲਿਖ ਕੇ ਝਾੜ ਝੰਬ ਕੀਤੀ ਹੈ ਤੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਕੂੜੇ ਕਰਕਟ ਦੇ ਢੇਰ ਲੱਗੇ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਮੇਅਰ ਵੱਲੋਂ ਪੱਤਰ ਵਿੱਚ ਲਿਖਿਆ ਗਿਆ ਕਿ ਤਿਲਕ ਨਗਰ, ਪੰਜਾਬੀ ਬਾਗ਼, ਮੋਹਨ ਗਾਰਡਨ, ਮਾਦੀਪੁਰ, ਸ਼ਾਦੀਪੁਰ, ਪਟੇਲ ਨਗਰ, ਜਨਕਪੁਰੀ, ਵਿਕਾਸਪੁਰੀ, ਲਾਡੋ ਸਰਾਏ, ਬਿੰਦਾਪੁਰ ਅਤੇ ਮਹਾਂਬੀਰ ਇਨਕਲੈਵ ਵਰਗੇ ਇਲਾਕਿਆਂ ਵਿੱਚ ਨਿਗਮ ਦੀਆਂ ਘਰ ਘਰ ਤੋਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਨਿਗਮ ਕਮਿਸ਼ਨਰ ਨੂੰ 26 ਸਤੰਬਰ, ਸ਼ਾਮ ਦੇ ਪੰਜ ਵਜੇ ਤੱਕ ਆਪਣਾ ਜਵਾਬ ਦੇਣ ਲਈ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਉਨ੍ਹਾਂ ਪੁੱਿਛਆ ਕਿ ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਸਹੂਲਤ ਕਿਉਂ ਨਾਕਾਮ ਸਾਬਤ ਹੋ ਰਹੀ ਹੈ ਤੇ ਏਜੰਸੀਆਂ ਨੇ ਕੂੜਾ ਇਕੱਠਾ ਕਰਨਾ ਕਿਉਂ ਬੰਦ ਕਰ ਦਿੱਤਾ ਹੈ। ਜੇ ਅਜਿਹਾ ਹੈ ਤਾਂ ਇਸ ਪਿੱਛੇ ਕੀ ਕਾਰਨ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਦੀ ਸਿਹਤ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਇਸ ਮੁੱਦੇ ਨੂੰ ਲੈ ਕੇ ਕਿਹੜੇ ਉਚਿਤ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦਿੱਲੀ ਨਗਰ ਨਿਗਮ ਦੇ ਐਕਟ ਦੇ ਹਵਾਲੇ ਨਾਲ ਕਿਹਾ ਕਿ ਠੋਸ ਕੂੜਾ ਇਕੱਠਾ ਕਰਕੇ ਉਸ ਨੂੰ ਟਿਕਾਣੇ ਪਹੁੰਚਾਉਣਾ ਐੱਮਸੀਡੀ ਦੀ ਜ਼ਿੰਮੇਵਾਰੀ ਹੈ। ਜ਼ਿਕਰਯੋਗ ਹੈ ਕਿ ਉਹ ਇਨ੍ਹਾਂ ਇਲਾਕਿਆਂ ਦੇ ਵਿਧਾਇਕਾਂ ਤੇ ਨਿਗਮ ਕੌਂਸਲਰਾਂ ਨੇ ਮੇਅਰ ਨੂੰ ਇਲਾਕਿਆਂ ਦੀ ਸਫ਼ਾਈ ਵਿਵਸਥਾ ਠੀਕ ਨਾ ਹੋਣ ਦੀ ਜਾਣਕਾਰੀ ਦਿੱਤੀ ਸੀ।

Advertisement

Advertisement
Advertisement
Author Image

joginder kumar

View all posts

Advertisement