For the best experience, open
https://m.punjabitribuneonline.com
on your mobile browser.
Advertisement

ਕਿਸਾਨ ਆਗੂਆਂ ਤੇ ਪ੍ਰਸ਼ਾਸਨ ਦੀ ਮੀਟਿੰਗ ਬੇਸਿੱਟਾ ਰਹੀ

07:03 AM Mar 30, 2024 IST
ਕਿਸਾਨ ਆਗੂਆਂ ਤੇ ਪ੍ਰਸ਼ਾਸਨ ਦੀ ਮੀਟਿੰਗ ਬੇਸਿੱਟਾ ਰਹੀ
ਭਵਾਨੀਗੜ੍ਹ ਥਾਣੇ ਅੱਗੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਬੀਬੀਆਂ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 28 ਮਾਰਚ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਥਾਣਾ ਭਵਾਨੀਗੜ੍ਹ ਅੱਗੇ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰੱਖਿਆ ਗਿਆ। ਇਸੇ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਕਿਸਾਨ ਆਗੂਆਂ ਦੀ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐੱਸਐੱਸਪੀ ਸੰਗਰੂਰ ਨਾਲ ਮੀਟਿੰਗ ਹੋਈ।
ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਪਿੰਡ ਜੌਲੀਆਂ ਅਤੇ ਪਿੰਡ ਜਹਾਂਗੀਰ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਸਾਰਥਕ ਮਾਹੌਲ ਵਿੱਚ ਮੀਟਿੰਗ ਕੀਤੀ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਮਸਲਿਆਂ ਦੇ ਠੋਸ ਹੱਲ ਕੱਢਣ ਤੱਕ ਪੱਕਾ ਮੋਰਚਾ ਜਾਰੀ ਰੱਖਿਆ ਜਾਵੇਗਾ। ਧਰਨੇ ਵਿੱਚ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਜਸਬੀਰ ਸਿੰਘ ਗੱਗੜਪੁਰ, ਸੰਗਰੂਰ ਬਲਾਕ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਚਮਕੌਰ ਸਿੰਘ ਲੱਡੀ, ਅਮਨਦੀਪ ਸਿੰਘ ਮਹਿਲਾਂ ਚੌਂਕ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੌਰ ਮਹਿਲਾਂ ਚੌਂਕ, ਕੁਲਦੀਪ ਕੌਰ ਘਾਬਦਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਔਰਤਾਂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×