ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਨਾ ਸਿੱਧੂ ਦੇ ਸਮਰਥਕਾਂ ਤੇ ਪੁਲੀਸ ਅਧਿਕਾਰੀਆਂ ਦਰਮਿਆਨ ਮੀਟਿੰਗ ਬੇਸਿੱਟਾ­

07:36 AM Jan 31, 2024 IST
ਬਰਨਾਲਾ ਰੈਸਟ ਹਾਊਸ ਅੱਗੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ।

ਲਖਵੀਰ ਸਿੰਘ ਚੀਮਾ
ਟੱਲੇਵਾਲ,­ 30 ਜਨਵਰੀ
ਸੋਸ਼ਲ ਮੀਡੀਆ ’ਤੇ ਚਰਚਿਤ ਯੂਟਿਊਬਰ ਭਾਨਾ ਸਿੱਧੂ ਦੇ ਮਾਮਲੇ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਵੱਲੋਂ ਉਸ ਦੇ ਸਮਰਥਕਾਂ ਅਤੇ ਕਿਸਾਨ ਯੂਨੀਅਨ ਆਗੂਆਂ ਨਾਲ ਮੀਟਿੰਗ ਬੇਸਿੱਟਾ ਰਹੀ। ਬਰਨਾਲਾ ਦੇ ਪੀਡਬਲਿਊਡੀ ਰੈਸਟ ਹਾਊਸ ਵਿੱਚ ਬਾਅਦ ਦੁਪਹਿਰ ਇੱਕ ਘੰਟਾ ਚੱਲੀ ਗੈਰਰਸਮੀ ਮੀਟਿੰਗ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਬਠਿੰਡਾ ਹਰਮਨਵੀਰ ਸਿੰਘ ਗਿੱਲ ਸ਼ਾਮਲ ਹੋਏ ਜਦਕਿ ਭਾਨਾ ਸਿੱਧੂ ਵੱਲੋਂ ਲੱਖਾ ਸਿਧਾਣਾ­, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ­, ਜਸਵਿੰਦਰ ਸਿੰਘ ਲੌਂਗੋਵਾਲ­, ਜਗਦੀਪ ਰੰਧਾਵਾ­, ਜੱਗਾ ਸਿੰਘ ਬਦਰਾ­, ਮਨਵੀਰ ਕੌਰ ਰਾਹੀ ਆਦਿ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਭਾਨਾ ਸਿੱਧੂ ਦੇ ਸਮਰਥਕਾਂ ਵਲੋਂ ਬਿਨਾਂ ਸ਼ਰਤ ਉਸ ਦੇ ਸਾਰੇ ਕੇਸ ਰੱਦ ਕਰਕੇ ਰਿਹਾਈ ਦੀ ਮੰਗ ਕੀਤੀ ਗਈ ਜਿਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਉਚ ਅਫ਼ਸਰਾਂ ਨਾਲ ਗੱਲਬਾਤ ਕਰਕੇ ਭਲਕੇ ਮੁੜ ਮੀਟਿੰਗ ਕਰਨ ਦੀ ਗੱਲ ਆਖੀ। ਮੀਟਿੰਗ ਉਪਰੰਤ ਲੱਖਾ ਸਿਧਾਣਾ ਅਤੇ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਬੀਤੇ ਕੱਲ੍ਹ ਭਾਨਾ ਸਿੱਧੂ ਦੇ ਪਿੰਡ ਕੋਟਦੁੱਨਾ ਵਿਚ ਰੋਸ ਇਕੱਠ ਤੋਂ ਬਾਅਦ ਉਸ ਨੂੰ ਰਿਹਾਅ ਕਰਵਾਉਣ ਲਈ ਦੋ ਵੱਡੇ ਪ੍ਰੋਗਰਾਮ ਐਲਾਨੇ ਗਏ ਹਨ। ਐਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲੀ ਫ਼ਰਵਰੀ ਨੂੰ ਧੂਰੀ ਵਿਚ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਜਦਕਿ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ 3 ਫ਼ਰਵਰੀ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਲੋੜ ਪਈ ਤਾਂ ਮੁੱਖ ਮੰਤਰੀ ਦੇ ਘਰ ਅੱਗੇ ਪੱਕਾ ਮੋਰਚਾ ਵੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਾਨਾ ਸਿੱਧੂ ਨਾਲ ਧੱਕਾ ਕਰ ਰਹੀ ਹੈ।
ਉਸ ’ਤੇ ਚਾਰ ਝੂਠੇ ਕੇਸ ਦਰਜ ਕੀਤੇ ਗਏ ਹਨ ਤੇ ਭਾਨਾ ਸਿੱਧੂ ਦੀ ਰਿਹਾਈ ਤੱਕ ਸੰਘਰਸ਼ ਦੇ ਪ੍ਰੋਗਰਾਮ ਜਾਰੀ ਰਹਿਣਗੇ। ਉਨ੍ਹਾਂ ਇਨਸਾਫ਼ਪਸੰਦ ਲੋਕਾਂ ਨੂੰ ਇਨ੍ਹਾਂ ਸੰਘਰਸ਼ਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ ਭਾਨਾ ਸਿੱਧੂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ’ਤੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਲਕੇ ਮੁੜ 11 ਵਜੇ ਮੀਟਿੰਗ ਲਈ ਸੱਦਿਆ ਹੈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਉਚ ਪੁਲੀਸ ਅਧਿਕਾਰੀ ਵੀ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਗਈ।

Advertisement

Advertisement