ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ

08:46 PM Jun 29, 2023 IST

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 26 ਜੂਨ

8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਨੇੜਲੇ ਪਿੰਡ ਖੁਰਾਣਾ ਵਿਚ ਸੌ ਫੁੱਟੀ ਟੈਂਕੀ ਉਪਰ ਅਧਿਆਪਕ ਇੰਦਰਜੀਤ ਸਿੰਘ 14 ਦਿਨਾਂ ਤੋਂ ਡਟਿਆ ਹੋਇਆ ਹੈ ਜਦੋਂਕਿ ਟੈਂਕੀ ਹੇਠ ਕੱਚੇ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ ਹੈ। ਯੂਨੀਅਨ ਦੀ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਵਿਚ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਪਹਿਲਾਂ 22 ਜੂਨ ਨੂੰ ਕੱਚੇ ਅਧਿਆਪਕਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਮੀਟਿੰਗ ਬੇਸਿੱਟਾ ਰਹੀ ਸੀ। ਅੱਜ ਦੀ ਮੀਟਿੰਗ ਮਗਰੋਂ ਕੱਚੇ ਅਧਿਆਪਕਾਂ ਵੱਲੋਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਤੇਜ਼ ਕਰਨ ਅਤੇ ਗੁਪਤ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

Advertisement

ਅੱਜ ਪੱਕੇ ਮੋਰਚੇ ‘ਚ ਲੁਧਿਆਣਾ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਰੈਗੂਲਰ ਕਰਨ ਦੀ ਲਾਰਾ ਲਾਊ ਨੀਤੀ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਲੰਘੇ ਕੱਲ੍ਹ ਕੱਚੇ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਜਿੱਥੇ ਪ੍ਰਸ਼ਾਸ਼ਨ ਵੱਲੋਂ ਸਿੱਖਿਆ ਮੰਤਰੀ ਨਾਲ ਅੱਜ ਦੀ ਮੀਟਿੰਗ ਤੈਅ ਕਰਵਾਈ ਸੀ। ਯੂਨੀਅਨ ਵੱਲੋਂ ਮੀਟਿੰਗ ‘ਚ ਜਗਸੀਰ ਸਿੰਘ ਸੰਧੂ, ਨਿਰਮਲ ਸਿੰਘ ਸਰਾਂ ਅਤੇ ਗੁਰਲਾਲ ਸਿੰਘ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਮੁੜ ਤੋਂ ਪਹਿਲਾਂ ਵਾਂਗ ਜਲਦ ਆਰਡਰ ਦੇਣ ਦਾ ਭਰੋਸਾ ਦਿੱਤਾ ਗਿਆ ਜਦੋਂਕਿ ਪਿਛਲੇ ਛੇ ਮਹੀਨਿਆਂ ਤੋਂ ਇਹੋ ਭਰੋਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 8736 ਕਰਮਚਾਰੀ 14/15 ਸਾਲਾਂ ਤੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਵਿਚ ਕੱਚੇ ਅਧਿਆਪਕਾਂ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਮੌਜੂਦਾ ਸਰਕਾਰ ਨੇ ਨੇਸ਼ਨ ਬਿਲਡਰ ਟੀਚਰ ਪਾਲਿਸੀ 2022 ਅਨੁਸਾਰ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਸੀ ਪਰ ਇੱਕ ਸਾਲ ਬੀਤਣ ਦੇ ਬਾਵਜੂਦ ਪੱਕੇ ਕਰਨ ਦੇ ਆਰਡਰ ਨਹੀਂ ਮਿਲੇ। ਪੱਕੇ ਮੋਰਚੇ ਵਿਚ ਯੂਨੀਅਨ ਆਗੂ ਰਣਜੀਤ ਸਿੰਘ, ਰਿੰਪਲਜੀਤ ਸਿੰਘ, ਨਵਤੇਜ ਸਿੰਘ, ਰਾਜਵੀਰ ਸਿੰਘ, ਜਗਜੀਤ ਸਿੰਘ, ਵਕੀਲ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਕੌਰ, ਸੁਖਪ੍ਰੀਤ ਕੌਰ, ਗੁਰਸ਼ਰਨ ਕੌਰ, ਮਨਿੰਦਰ ਕੌਰ, ਜਸਵਿੰਦਰ ਕੌਰ ਆਦਿ ਸ਼ਾਮਲ ਸਨ।

Advertisement
Tags :
ਅਧਿਆਪਕਾਂਸਿੱਖਿਆਕੱਚੇਬੇਸਿੱਟਾਮੰਤਰੀਮੀਟਿੰਗ
Advertisement