ਡੈਮੋਕਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਜਲੰਧਰ ਦਾ ਇਜਲਾਸ ਸਮਾਪਤ
ਪੱਤਰ ਪ੍ਰੇਰਕ
ਜਲੰਧਰ, 22 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਜਲੰਧਰ ਦਾ ਇਜਲਾਸ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਇਆ ਜਿਸ ਵਿੱਚ ਜ਼ਿਲ੍ਹਾ ਜਲੰਧਰ ਦੇ ਬਲਾਕ ਡੈਲੀਗੇਟਾਂ ਨੇ ਹਿੱਸਾ ਲਿਆ। ਇਜਲਾਸ ਦੀ ਪ੍ਰਧਾਨਗੀ ਅਬਜ਼ਰਵਰ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਤੇਜਿੰਦਰ ਸਿੰਘ ਕਪੂਰਥਲਾ ਨੇ ਕੀਤੀ। ਇਜਲਾਸ ਵਿੱਚ ਪਿਛਲੇ ਸਾਲਾਂ ਵਿੱਚ ਹੋਏ ਸੰਘਰਸ਼ ਦੀ ਰਿਪੋਰਟ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੋਸਨ ਨੇ ਪੜ੍ਹੀ। ਇਜਲਾਸ ਵਿੱਚ ਨਵੀਂ ਸਿੱਖਿਆ ਨੀਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਤ ਵੱਖ ਵੱਖ ਮਸਲਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਨੇ ਸ਼ਿਰਕਤ ਕੀਤੀ। ਸਾਰੇ ਡੈਲੀਗੇਟਾਂ ਨੇ ਸਰਬਸੰਮਤੀ ਨਾਲ਼ ਨਵੀਂ ਕਮੇਟੀ ਦੀ ਚੋਣ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੋਸਨ, ਸਕੱਤਰ ਜਸਵੀਰ ਸਿੰਘ ਸੰਧੂ, ਖਜ਼ਾਨਚੀ ਅਮਰੀਕ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ ਭੋਗਪੁਰ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਹੁਸੈਨਾਬਾਦ, ਸੰਯੁਕਤ ਸਕੱਤਰ ਰਾਜਵਿੰਦਰ ਸਿੰਘ ਤੇ ਧੰਜੂ ਸਹਾਇਕ, ਵਿੱਤ ਸਕੱਤਰ ਵਿਜੇ ਕੁਮਾਰ ਪ੍ਰੈਸ ਸਕੱਤਰ ਬਲਕਾਰ ਸਿੰਘ ਨਕੋਦਰ ਦੀ ਚੋਣ ਕੀਤੀ ਗਈ। ਇਜਲਾਸ ਵਿੱਚ ਸ਼ਾਮਲ ਡੈਲੀਗੇਟ ਵਿੱਚ ਅੰਮ੍ਰਿਤਪਾਲ ਸਿੰਘ, ਭੁਪਿੰਦਰਪਾਲ ਸਿੰਘ, ਅਜੈ ਕੁਮਾਰ, ਮੰਗਤ ਰਾਜ, ਹਰਪਿੰਦਰ ਸਿੰਘ ਧੰਜੂ, ਗੁਰਮੁੱਖ ਸਿੰਘ ਲੋਕ ਪ੍ਰੇਮੀ ਫ਼ਗਵਾੜਾ, ਗੁਰਜੀਤ ਕੌਰ ਸ਼ਾਹਕੋਟ, ਸੀਮਾ ਰਾਣੀ ਕੁਲਵਿੰਦਰ ਕੌਰ ਜੋਸਨ ਤੇ ਹੋਰ ਹਾਜ਼ਰ ਸਨ।