ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜੋਆਣਾ ਮਾਮਲੇ ’ਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ

09:17 AM Dec 07, 2023 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਦਸੰਬਰ
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਆਖਿਆ ਗਿਆ ਕਿ ਜੇਕਰ ਕੇਂਦਰ ਸਰਕਾਰ ਰਾਜੋਆਣਾ ਦੀ ਫਾਂਸੀ ਦੀ ਸਜ਼ਾ 31 ਦਸੰਬਰ ਤਕ ਰੱਦ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਸਜ਼ਾ ਮੁਆਫੀ ਸਬੰਧੀ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਵਾਸਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਟਿਆਲਾ ਜੇਲ੍ਹ ’ਚ ਬੰਦ ਰਾਜੋਆਣਾ ਨੇ ਆਰੰਭੀ ਭੁੱਖ ਹੜਤਾਲ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਆਖਿਆ ਹੈ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਸਬੰਧੀ ਪਟੀਸ਼ਨ ਵਾਪਸ ਨਹੀ ਲੈਂਦੀ ਭੁੱਖ ਹੜਤਾਲ ਜਾਰੀ ਰਹੇਗੀ। ਇਹ ਪੱਤਰ ਮਿਲਣ ਮਗਰੋਂ ਹੀ ਜਥੇਦਾਰ ਰਘਬੀਰ ਸਿੰਘ ਨੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸੱਦੀ ਸੀ।
ਇਸ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਸ਼੍ਰੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਬਣਾਇਆ ਗਿਆ, ਜਿਸ ’ਚ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਕਮਲਦੀਪ ਕੌਰ ਰਾਜੋਆਣਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।

Advertisement

ਕਮੇਟੀ ’ਚ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕਰਨ ਦਾ ਵਿਰੋਧ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਮੈਂਬਰੀ ਕਮੇਟੀ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤੇ ਜਾਣ ਦਾ ਵਿਰੋਧ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਇੱਕ ਸਿਆਸੀ ਧਿਰ ਦੇ ਬੁਲਾਰੇ ਹਨ। ਸ੍ਰੀ ਕਾਲਕਾ ਨੇ ਕਿਹਾ ਪਹਿਲਾਂ ਵੀ ਬੰਦੀ ਸਿੰਘਾਂ ਨੂੰ ਛੁਡਵਾਉਣ ਦੀ ਲੜਾਈ ਸਿਆਸੀ ਆਗੂਆਂ ਕਰਕੇ ਹੀ ਤਾਰਪੀਡੋ ਹੁੰਦੀ ਆਈ ਹੈ।

Advertisement
Advertisement