ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਇੰਡੀਆ’ ਗੱਠਜੋੜ ਦੇ ਆਗੂਆਂ ਦੀ ਮੀਟਿੰਗ ਪਹਿਲੀ ਨੂੰ ਹੋਣ ਦੇ ਆਸਾਰ

07:21 AM May 28, 2024 IST

ਨਵੀਂ ਦਿੱਲੀ, 27 ਮਈ
‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਵੱਲੋਂ ਪਹਿਲੀ ਜੂਨ ਨੂੰ ਕੌਮੀ ਰਾਜਧਾਨੀ ’ਚ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ’ਚ ਲੋਕ ਸਭਾ ਚੋਣਾਂ ਦੌਰਾਨ ਵਿਰੋਧੀ ਧਿਰ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਦੀ ਰਣਨੀਤੀ ਵੀ ਘੜੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਹਿਲੀ ਜੂਨ ਨੂੰ ਦੁਪਹਿਰ ਸਮੇਂ ਮੀਟਿੰਗ ਸੱਦੀ ਹੈ ਜਿਸ ਵੇਲੇ ਚੋਣਾਂ ਦੇ ਆਖਰੀ ਗੇੜ ਲਈ ਵੋਟਾਂ ਪੈ ਰਹੀਆਂ ਹੋਣਗੀਆਂ। ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੂਤਰਾਂ ਨੇ ਕਿਹਾ ਕਿ ਪਾਰਟੀ ਸੁਪਰੀਮੋ ਮਮਤਾ ਬੈਨਰਜੀ, ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਅਤੇ ਹੋਰ ਪਾਰਟੀ ਆਗੂ ਉਸ ਦਿਨ ਪੱਛਮੀ ਬੰਗਾਲ ’ਚ ਵੋਟਿੰਗ ਹੋਣ ਕਾਰਨ ਰੁੱਝੇ ਹੋਣਗੇ ਜਿਸ ਕਾਰਨ ਉਨ੍ਹਾਂ ਦਾ ਮੀਟਿੰਗ ’ਚ ਸ਼ਾਮਲ ਹੋਣਾ ਮੁਸ਼ਕਲ ਹੈ। ਸੂਤਰਾਂ ਨੇ ਕਿਹਾ ਕਿ ਟੀਐੱਮਸੀ ਨੇ ਇਸ ਦੀ ਜਾਣਕਾਰੀ ਮੀਟਿੰਗ ਦੇ ਪ੍ਰਬੰਧਕਾਂ ਨੂੰ ਪਹਿਲਾਂ ਹੀ ਦੇ ਦਿੱਤੀ ਹੈ। ਵਿਰੋਧੀ ਗੱਠਜੋੜ ਦਾਅਵਾ ਕਰਦਾ ਆ ਰਿਹਾ ਹੈ ਕਿ ਉਹ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਨੂੰ ਸੱਤਾ ’ਚ ਆਉਣ ਤੋਂ ਰੋਕਣ ’ਚ ਕਾਮਯਾਬ ਰਹੇਗਾ ਅਤੇ ਉਹ ਰਲ ਕੇ ਸਰਕਾਰ ਬਣਾਉਣਗੇ। -ਪੀਟੀਆਈ

Advertisement

Advertisement