For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਸਬ-ਕਮੇਟੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਮੀਟਿੰਗ ਬੇਸਿੱਟਾ ਰਹੀ

06:05 AM Feb 29, 2024 IST
ਕੈਬਨਿਟ ਸਬ ਕਮੇਟੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਮੀਟਿੰਗ ਬੇਸਿੱਟਾ ਰਹੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 28 ਫ਼ਰਵਰੀ
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੇ ਵਫ਼ਦ ਦੀ ਮੁਲਾਜ਼ਮ ਮੰਗਾਂ ਨੂੰ ਲੈ ਕੇ ਅੱਜ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਦੌਰਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ 4 ਮਾਰਚ ਨੂੰ ਸਾਂਝੇ ਫਰੰਟ ਦੀ ਚੰਡੀਗੜ੍ਹ ਵਿੱਚ ਹੋ ਰਹੀ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ।
ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਅਤਿੰਦਰਪਾਲ ਸਿੰਘ ਘੱਗਾ, ਗੁਰਜੰਟ ਸਿੰਘ ਕੋਕਰੀ ਅਤੇ ਕੋ-ਕਨਵੀਨਰ ਜਰਨੈਲ ਸਿੰਘ ਪੱਟੀ, ਟਹਿਲ ਸਿੰਘ ਸਰਾਭਾ, ਹਰਦੀਪ ਟੋਡਰਪੁਰ ਆਦਿ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ 25 ਫਰਵਰੀ ਨੂੰ ਹੋਈ ਮਹਾਰੈਲੀ ਦੇ ਦਬਾਅ ਹੇਠ ਅੱਜ 28 ਫ਼ਰਵਰੀ ਦੀ ਪੰਜਾਬ ਭਵਨ ਵਿੱਚ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਹੋਈ ਸੀ। ਅੱਜ ਮੀਟਿੰਗ ਕਰਨ ਲਈ ਪਹੁੰਚੇ ਮੋਰਚੇ ਦੇ ਆਗੂਆਂ ਪੱਲੇ ਉਸ ਸਮੇਂ ਨਿਰਾਸ਼ਾ ਪਈ ਜਦੋਂ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਮੀਟਿੰਗ ਵਿੱਚ ਸ਼ਾਮਲ ਹੀ ਨਹੀਂ ਹੋਏ। ਸਿਰਫ਼ ਇੱਕ ਮੰਤਰੀ ਅਮਨ ਅਰੋੜਾ ਅਤੇ ਪਰਸੋਨਲ ਵਿਭਾਗ ਤੇ ਵਿੱਤ ਵਿਭਾਗ ਦੇ ਕੁਝ ਅਧਿਕਾਰੀ ਹੀ ਸ਼ਾਮਲ ਹੋਏ। ਮੀਟਿੰਗ ਦੌਰਾਨ ਸਾਂਝੇ ਮੋਰਚੇ ਦੇ ਆਗੂਆਂ ਵੱਲੋਂ ਤੱਥਾਂ ਅਤੇ ਦਸਤਾਵੇਜ਼ਾਂ ਸਮੇਤ ਵੱਖ-ਵੱਖ ਪੱਖਾਂ ’ਤੇ ਤਰਕ ਤੇ ਦਲੀਲ ਭਰਪੂਰ ਗੱਲ ਰੱਖੀ ਗਈ।
ਮੀਟਿੰਗ ਉਪਰੰਤ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਕੋਈ ਠੋਸ ਤੇ ਸਮਾਂਬੱਧ ਜਵਾਬ ਨਹੀਂ ਦਿੱਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀ ਹਾਲੇ ਇਸ ਨੂੰ ਲਾਗੂ ਕਰਨ ਲਈ ਕੁਝ ਹੋਰ ਸਮਾਂ ਲੱਗਣ ਦੀ ਗੱਲ ਕਹਿੰਦੇ ਰਹੇ। ਆਗੂਆਂ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਮੀਟਿੰਗ ਵਿੱਚ ਹਾਜ਼ਰ ਨਾ ਰਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿਛਲੀਆਂ ਮੀਟਿੰਗਾਂ ਦੀ ਤਰ੍ਹਾਂ ਹੀ ਲਾਰੇ ਲੱਪੇ ਲਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਹੋਰ ਟਾਲ਼-ਮਟੋਲ ਕੀਤੀ ਗਈ ਤਾਂ ਪੰਜਾਬ ਦੇ ਮੁਲਾਜ਼ਮ ਇਸ ਸਕੀਮ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।

Advertisement

Advertisement
Author Image

joginder kumar

View all posts

Advertisement
Advertisement
×