ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਹਰ ਮੈਦਾਨ ਫ਼ਤਹਿ ਸੇਵਾ ਦਲ’ ਦੇ ਮੈਂਬਰਾਂ ਨੇ ਬੂਟੇ ਲਾਏ

09:47 AM Aug 18, 2024 IST
ਸੇਵਾ ਦਲ ਦੇ ਮੈਂਬਰਾਂ ਨੂੰ ਸਨਮਾਨਦੇ ਹੋਏ ਕਾਲਜ ਪ੍ਰਬੰਧਕ। - ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਅਗਸਤ
‘ਰੁੱਖ ਲਗਾਓ ਚੌਗਿਰਦਾ ਬਚਾਓ’ ਮੁਹਿੰਮ ਤਹਿਤ ਇੱਥੋਂ ਦੇ ਏ ਐੱਸ ਕਾਲਜ ਵਿੱਚ ‘ਹਰ ਮੈਦਾਨ ਫ਼ਤਹਿ ਸੇਵਾ ਦਲ’ ਦੇ ਮੈਂਬਰਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਫ਼ਲਦਾਰ ਅਤੇ ਛਾਂਦਾਰ ਬੂਟੇ ਲਾਏ। ਇਸ ਮੌਕੇ ਪ੍ਰਿੰਸੀਪਲ ਕੇ ਕੇ. ਸ਼ਰਮਾ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਦੋ ਬੂਟੇ ਲਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੇ ਆਲੇ-ਦੁਆਲੇ ਬੂਟੇ ਲਾਉਂਦਿਆਂ ਇਨ੍ਹਾਂ ਦੀ ਸੰਭਾਲ ਕਰਨ ਦਾ ਪ੍ਰਣ ਕੀਤਾ। ਸੰਸਥਾ ਦੇ ਪ੍ਰਧਾਨ ਕਸ਼ਮੀਰ ਸਿੰਘ ਖਾਲਸਾ ਨੇ ਕਿਹਾ ਕਿ ਦਿਨੋਂ-ਦਿਨ ਵਧ ਰਹੀ ਗਰਮੀ ਨੂੰ ਦੇਖਦਿਆਂ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਬੂਟੇ ਲਾਏ। ਕਾਲਜ ਪ੍ਰਬੰਧਕ ਕਮੇਟੀ ਨੇ ਸੰਸਥਾ ਦੇ ਮੈਂਬਰਾਂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਨੌਜਵਾਨਾਂ ਨੇ ਸਮਰਾਲਾ ਰੋਡ ਤੋਂ ਦਾਣਾ ਮੰਡੀ ਨੂੰ ਜਾਂਦੇ ਰਾਹ ’ਤੇ 200 ਬੂਟੇ ਲਾਏ। ਸ੍ਰੀ ਖਾਲਸਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਜਗ੍ਹਾ ਦੇ ਦਿੱਤੀ ਜਾਵੇ, ਬੂਟੇ ਉਹ ਖ਼ੁਦ ਲਾ ਕੇ ਜਾਣਗੇ। ਇਸ ਮੌਕੇ ਅਮਰੀਕ ਸਿੰਘ, ਅਮਰਵੀਰ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਮਲਕੀਤ ਸਿੰਘ, ਪ੍ਰਦੀਪ ਸਿੰਘ, ਗੁਰਵਿੰਦਰ ਸਿਘ ਅਤੇ ਸੁਖਦੇਵ ਸਿੰਘ, ਚਰਨ ਸਿੰਘ ਹਾਜ਼ਰ ਸਨ।

Advertisement

Advertisement