ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਬੱਚੇ ਨੇ ਫਾਹਾ ਲਿਆ

09:34 AM Jun 30, 2024 IST

ਪੱਤਰ ਪ੍ਰੇਰਕ
ਜਲੰਧਰ, 29 ਜੂਨ
ਇੱਥੋਂ ਦੇ ਮਾਡਲ ਟਾਊਨ ’ਚ 17 ਸਾਲਾ ਲੜਕੇ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਲਾਕੇ ’ਚ ਰੌਲਾ ਗਿਆ ਕਿ ਪਰਿਵਾਰ ਵਾਲਿਆਂ ਨੇ ਬੱਚੇ ਨੂੰ ਪੱਬਜੀ ਗੇਮ ਖੇਡਣ ਤੋਂ ਮਨ੍ਹਾਂ ਕੀਤਾ ਸੀ, ਜਿਸ ਕਾਰਨ ਬੱਚੇ ਨੇ ਇਹ ਕਦਮ ਚੁੱਕਿਆ ਪਰ ਜਲੰਧਰ ਪੁਲੀਸ ਦੇ ਏਸੀਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਬੱਚਾ ਪਰਵਾਸੀ ਪਰਿਵਾਰ ਦਾ ਸੀ। ਉਹ ਮਾਨਸਿਕ ਤੌਰ ’ਤੇ ਕਾਫੀ ਪ੍ਰੇਸ਼ਾਨ ਸੀ। ਉਹ ਮਾਡਲ ਟਾਊਨ ਵਿੱਚ ਕਿਸੇ ਦੇ ਘਰ ਕੇਅਰਟੇਕਰ ਦਾ ਕੰਮ ਕਰਦਾ ਸੀ। ਮ੍ਰਿਤਕ ਬੱਚੇ ਦੀ ਪਛਾਣ ਕਰਨਵੀਰ ਸਿੰਘ ਪੁੱਤਰ ਰਾਮਚੰਦਰ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਪੁਲੀਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ। ਕਰਨਵੀਰ ਦੇ ਪਿਤਾ ਰਾਮਚੰਦਰ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਬਤੌਰ ਲਾਈਨ ਮੈਨ ਕੰਮ ਕਰਦਾ ਹੈ। ਸਵੇਰੇ ਉਸ ਦਾ ਲੜਕਾ ਕਰਨਵੀਰ ਘਰ ਵਿੱਚ ਬੈਠਾ ਸੀ। ਕੁਝ ਸਮੇਂ ਬਾਅਦ ਉਸ ਨੇ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਨਿੱਜੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Advertisement