ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਰਾਜਧਾਨੀ ਵਿੱਚ ਪਾਰਾ ਡਿੱਗਿਆ; ‘ਸੰਤਰੀ ਐਲਰਟ’ ਜਾਰੀ

06:44 AM Jan 26, 2024 IST
ਨਵੀਂ ਦਿੱਲੀ ਵਿੱਚ ਵੀਰਵਾਰ ਨੂੰ ਧੁੰਦ ਦੌਰਾਨ ਸੜਕ ਤੋਂ ਲੰਘਦੇ ਹੋਏ ਵਾਹਨ। -ਫੋਟੋ: ਮਾਨਸ ਰੰਜਨ ਭੂਈ

ਨਵੀਂ ਦਿੱਲੀ, 25 ਜਨਵਰੀ
ਦਿੱਲੀ ਵਾਸੀਆਂ ਦੀ ਸਵੇਰੇ ਠੰਢੀ ਤੇ ਧੁੰਦ ਭਰੀ ਰਹੀ ਕਿਉਂਕਿ ਕੌਮੀ ਰਾਜਧਾਨੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ, ਜੋ ਮੌਸਮ ਦੇ ਔਸਤ ਤਾਪਮਾਨ ਤੋਂ ਤਿੰਨ ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਅੱਜ ਦਿੱਲੀ ਵਿੱਚ ਵੱਖ-ਵੱਖ ਥਾਵਾਂ ’ਤੇ ਸੰਘਣੀ ਧੁੰਦ ਦੇ ਚਲਦਿਆਂ ‘ਸੰਤਰੀ ਅਲਰਟ’ ਜਾਰੀ ਕੀਤਾ ਹੈ। ਘੱਟ ਦਿੱਖਣ ਹੱਦ ਕਾਰਨ ਨਵੀਂ ਦਿੱਲੀ ਜਾਣ ਵਾਲੀਆਂ ਚੌਬੀ ਰੇਲਗੱਡੀਆਂ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਕੌਮੀ ਰਾਜਧਾਨੀ ਵਿੱਚ ਦਿਨ ਸਮੇਂ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਅਨੁਸਾਰ ਦਿੱਲੀ ਨੇ ਜਨਵਰੀ ਵਿੱਚ ਹੁਣ ਤੱਕ ਪੰਜ ਠੰਢੇ ਦਿਨ ਅਤੇ ਪੰਜ ਸੀਤ ਲਹਿਰ ਵਾਲੇ ਦਿਨ ਦੇਖੇ ਹਨ, ਜੋ ਪਿਛਲੇ 13 ਸਾਲਾਂ ਤੋਂ ਸਭ ਤੋਂ ਵੱਧ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਸ਼ਹਿਰ ਵਿੱਚ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) ਸਵੇਵੇ 9 ਵਜੇ 355 ਸੀ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਬੁਲੇਟਿਨ ਵਿੱਚ ਕਿਹਾ ਕਿ ਸਵੇਰੇ 8.30 ਵਜੇ ਸਾਪੇਖਿਕ ਨਮੀ 97 ਫੀਸਦੀ ਸੀ। ਏਕਿਊਆਈ ਸਿਫਰ ਅਤੇ 50 ਦੇ ਵਿਚਕਾਰ ‘ਚੰਗਾ’, 51 ਅਤੇ 100 ‘ਤਸੱਲੀਬਖਸ਼’, 101 ਅਤੇ 200 ‘ਮੱਧਮ’, 201 ਅਤੇ 300 ‘ਮਾੜਾ’, 301 ਅਤੇ 400 ‘ਬਹੁਤ ਮਾੜਾ’, ਅਤੇ 401 ਤੇ 500 ਵਿਚਾਲੇ ‘ਗੰਭੀਰ’ ਮੰਨਿਆ ਜਾਂਦਾ ਹੈ। -ਪੀਟੀਆਈ

Advertisement

Advertisement