For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਮਾਰਚ ਦੇ ਅੱਧ ਵਿੱਚ ਵਧਣ ਲੱਗਾ ਪਾਰਾ

07:04 AM Mar 20, 2024 IST
ਪੰਜਾਬ ’ਚ ਮਾਰਚ ਦੇ ਅੱਧ ਵਿੱਚ ਵਧਣ ਲੱਗਾ ਪਾਰਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 19 ਮਾਰਚ
ਪੰਜਾਬ ਤੇ ਹਰਿਆਣਾ ਵਿੱਚ ਮਾਰਚ ਦੀ ਸ਼ੁਰੂਆਤ ਵਿੱਚ ਪਏ ਬੇਮੌਸਮੇ ਮੀਂਹ ਤੇ ਗੜਿਆਂ ਤੋਂ ਬਾਅਦ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ’ਚ ਇਕਦਮ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿੱਤੀ ਹੈ ਜਿਸ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ। ਅੱਜ ਦੋਵਾਂ ਸੂਬਿਆਂ ਦੇ ਦਰਜਨਾਂ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 3-4 ਦਿਨ ਮੌਸਮ ਖੁਸ਼ਕ ਰਹਿਣ ਅਤੇ ਗਰਮੀ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਜਾਵੇਗਾ। ਜਦੋਂਕਿ ਦੁਪਹਿਰ ਸਮੇਂ ਪਾਰਾ ਵਧਣ ਕਰਕੇ ਕਿਤੇ-ਕਿਤੇ ਹਲਕੇ ਛਰਾਟੇ ਪੈ ਸਕਦੇ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਮਾਰਚ ਦੇ ਅਖੀਰ ’ਚ ਲੋਕਾਂ ਨੂੰ ਆਮ ਨਾਲੋਂ ਵੱਧ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਤਾਪਮਾਨ ਵਧਣ ਤੇ ਧੁੱਪ ਖਿੜਣ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਹੋਲੇ-ਮੁਹੱਲੇ ’ਤੇ ਵੀ ਮੌਸਮ ਖੁਸ਼ਕ ਹੀ ਰਹੇਗਾ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 32.3 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਵਿੱਚ ਪਾਰਾ 30.1 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 29.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 30.8 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 29.3 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 30 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 30.9 ਡਿਗਰੀ ਸੈਲਸੀਅਸ, ਪਠਾਨਕੋਟ ’ਚ 30.4 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 30.1 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਵੱਧ ਸੀ।

Advertisement

Advertisement
Author Image

joginder kumar

View all posts

Advertisement
Advertisement
×