ਪੌਦੇ ਲਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ
ਪੱਤਰ ਪ੍ਰੇਰਕ
ਰੂਪਨਗਰ, 7 ਜੁਲਾਈ
ਸ਼ੇਰ-ਏ-ਪੰਜਾਬ ਯੂਥ ਕਲੱਬ ਪੰਜੋਲਾ ਨਾਲ ਸਬੰਧਤ ਨੌਜਵਾਨਾਂ ਵੱਲੋਂ ਪਿੰਡ ਦੇ ਖੇਡ ਮੈਦਾਨ ਵਿੱਚ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਅਧੀਨ 101 ਪੌਦੇ ਲਾਏ ਗਏ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ ਵੱਖ-ਵੱਖ ਕਾਰਨਾਂ ਕਰਕੇ ਵੱਡੀ ਗਿਣਤੀ ਵਿੱਚ ਰੁੱਖ ਕੱਟੇ ਜਾ ਰਹੇ ਹਨ, ਜਿਸ ਕਰਕੇ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਗਿੰਦਾ, ਦਲਜੀਤ ਸਿੰਘ, ਗੁਰਸ਼ਰਨ ਸਿੰਘ ਜੱਸ, ਇੰਦਰਪ੍ਰੀਤ ਸਿੰਘ, ਹਸਨਪ੍ਰੀਤ ਸਿੰਘ, ਬਲਪ੍ਰੀਤ ਸਿੰਘ ਬੱਲ, ਕੁਲਵਿੰਦਰ ਸਿੰਘ ਤੇ ਧਰਮਿੰਦਰ ਸਿੰਘ ਮੌਜੂਦ ਸਨ।
ਅਮਲੋਹ (ਪੱਤਰ ਪ੍ਰੇਰਕ): ਨਿਊ ਗ੍ਰਾਮ ਪੰਚਾਇਤ ਪਿੰਡ ਰਾਏਪੁਰ ਅਰਾਈਆਂ ਵੱਲੋਂ ਗੁਰਦੁਆਰਾ ਨਾਨਕ ਦਰਬਾਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰਾਏਪੁਰ ਅਰਾਈਆਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਗੁਰੂ ਘਰ ਦੇ ਗ੍ਰੰਥੀ ਬਾਬਾ ਗੁਰਮੁੱਖ ਸਿੰਘ ਵੱਲੋਂ 5 ਟਾਹਲੀ, 5 ਜਾਮਣ, 2 ਆੜੂ ਅਤੇ ਇੱਕ ਅਮਰੂਦ ਦੇ ਬੂਟੇ ਗੁਰੂ ਘਰ ਵਿੱਚ ਲਾਏ ਗਏ। ਅਧਿਆਪਕ ਗੁਰਚਰਨ ਸਿੰਘ ਨੇ ਪਿੰਡ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨੰਬਰਦਾਰ ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਚਾਨਣ ਸਿੰਘ, ਧਰਮਪਾਲ, ਅਰਸ਼ਦੀਪ ਸਿੰਘ, ਲਵਪ੍ਰੀਤ ਕੌਰ, ਅਮਨਦੀਪ ਕੌਰ, ਕਿਰਨਪਾਲ ਕੌਰ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ।
ਲੁਠੇੜੀ ਸਕੂਲ ’ਚ ਵਣਮਹਾਉਤਸਵ ਦੀ ਸ਼ੁਰੂਆਤ
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿੱਚ ਵਣ-ਮਹਾਉਤਸਵ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਪੰਜਾਬੀ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਚੀਲ੍ਹ ਦਾ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸਕੂਲ ਵਿੱਚ ਵੱਧ ਤੋਂ ਵੱਧ ਪੌਦੇ ਲਾ ਕੇ ਜਮਾਤ ਵਾਰ ਵਿਦਿਆਰਥੀਆਂ ਨੂੰ ਸਾਂਭ ਸੰਭਾਲ ਲਈ ਸੌਂਪੇ ਜਾਣਗੇ। ਇਸ ਮੌਕੇ ਲੈਕਚਰਾਰ ਦਵਿੰਦਰ ਸਿੰਘ ਮਕੜੌਨਾ, ਮਧੂ ਬਾਲਾ, ਸੁਰੀਨਾ ਰਾਏ, ਮੋਨਿਕਾ ਸ਼ਰਮਾ, ਮਨਪ੍ਰੀਤ ਕੌਰ, ਹਰਿੰਦਰ ਕੁਮਾਰ, ਕੁਲਦੀਪ ਕੌਰ, ਮਨਿੰਦਰ ਚੱਢਾ, ਲਖਵਿੰਦਰ ਸਿੰਘ, ਸੁਰਮੁੱਖ ਸਿੰਘ , ਜਸਵਿੰਦਰ ਕੌਰ, ਰੋਜ਼ੀ ਰਾਣੀ, ਅਮਨਪ੍ਰੀਤ ਕੌਰ ਅਤੇ ਪਾਰੁਲ ਨੰਦਾ ਆਦਿ ਹਾਜ਼ਰ ਸਨ।