ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀ ਮਜ਼ਦੂਰ ਹੜ੍ਹ ਦੇ ਪਾਣੀ ’ਚ ਡੁੱਬਿਆ

08:21 AM Jul 16, 2023 IST

ਪੱਤਰ ਪ੍ਰੇਰਕ
ਸ਼ਾਹਕੋਟ, 15 ਜੁਲਾਈ
ਇੱਥੇ ਆਏ ਹੜ੍ਹ ਦੇ ਪਾਣੀ ’ਚ ਡੁੱਬਣ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਮਾਂਝੀ (45) ਵਾਸੀ ਸਰਲਾਹੀ (ਨੇਪਾਲ) ਵਜੋਂ ਹੋਈ ਹੈ। ਉਹ ਕਿਸਾਨ ਸਤਨਾਮ ਸਿੰਘ ਵਾਸੀ ਜਮਾਲੀਵਾਲਾ (ਫਿਰੋਜ਼ਪੁਰ) ਦੇ ਖੇਤਾਂ ਵਿੱਚ ਮਜ਼ਦੂਰੀ ਕਰਦਾ ਸੀ। ਪਿੰਡ ਦਾਰੇਵਾਲ ਵਿੱਚ ਆਏ ਹੜ੍ਹ ਦੇ ਪਾਣੀ ’ਚੋਂ ਲੰਘਣ ਲਈ ਜਦੋਂ ਉਹ ਆਪਣੇ ਮਜ਼ਦੂਰ ਸਾਥੀਆਂ ਨਾਲ ਬੇੜੀ ਵਿਚ ਬੈਠਣ ਲੱਗਾ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ। ਪੈਰ ਤਿਲਕਣ ਕਾਰਨ ਉਹ ਹੜ੍ਹ ਦੇ ਪਾਣੀ ’ਚ ਰੁੜ੍ਹ ਗਿਆ। ਸਾਥੀ ਮਜ਼ਦੂਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਉਸ ਨੂੰ ਬਚਾਅ ਨਾ ਸਕੇ। ਇਸ ਬਾਰੇ ਸੂਚਨਾ ਮਿਲਣ ਮਗਰੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਇਕ ਘੰਟੇ ਦੀ ਜੱਦੋ-ਜਹਿਦ ਮਗਰੋਂ ਉਨ੍ਹਾਂ ਨੂੰ ਉਸ ਦੀ ਲਾਸ਼ ਬਰਾਮਦ ਹੋਈ। ਥਾਣਾ ਲੋਹੀਆਂ ਖਾਸ ਦੇ ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Advertisement

Advertisement
Tags :
ਹੜ੍ਹਡੁੱਬਿਆਪਰਵਾਸੀਪਾਣੀ:ਮਜ਼ਦੂਰ
Advertisement