ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰਾਂਸਪੋਰਟ ਰਾਜ ਮੰਤਰੀ ਨੇ ਸ਼ਿਕਾਇਤਾਂ ਸੁਣੀਆਂ

08:50 AM Jul 19, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 18 ਜੁਲਾਈ
ਟਰਾਂਸਪੋਰਟ, ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਅਸੀਮ ਗੋਇਲ ਨੇ ਅੱਜ ਲੋਕ ਸੁਣਵਾਈ ਪ੍ਰੋਗਰਾਮ ਤਹਿਤ ਪ੍ਰੇਮ ਨਗਰ ਸਥਿਤ ਆਪਣੀ ਰਿਹਾਇਸ਼ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਜਨ ਸੁਣਵਾਈ ਪ੍ਰੋਗਰਾਮ ਤਹਿਤ ਜੰਡਲੀ ਤੋਂ ਮਾਤਾ ਰਾਣੀ ਸ਼ਕਤੀ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਮੰਦਰ ਨੇੜੇ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਹਟਾਉਣ ਸਬੰਧੀ ਸ਼ਿਕਾਇਤ ਕੀਤੀ, ਜਿਸ ’ਤੇ ਮੰਤਰੀ ਨੇ ਕਾਰਜਕਾਰੀ ਇੰਜਨੀਅਰ ਨੂੰ ਹਦਾਇਤ ਕੀਤੀ ਕਿ ਉਹ ਬਿਜਲੀ ਦੀਆਂ ਤਾਰਾਂ ਨੂੰ ਇੱਥੋਂ ਹਟਾਉਣਾ ਯਕੀਨੀ ਬਣਾਵੇ। ਇਨ੍ਹਾਂ ਸ਼ਿਕਾਇਤਾਂ ਵਿੱਚ ਬਿਜਲੀ ਦੀ ਸਮੱਸਿਆ, ਪੈਨਸ਼ਨ, ਅਪਾਹਜ ਸਰਟੀਫਿਕੇਟ, ਪਾਣੀ ਦੀ ਨਿਕਾਸੀ ਅਤੇ ਹੋਰ ਸ਼ਿਕਾਇਤਾਂ ਸ਼ਾਮਲ ਸਨ। ਇਸ ਮੌਕੇ ਟਰਾਂਸਪੋਰਟ ਰਾਜ ਮੰਤਰੀ ਨੇ ਅੰਬਾਲਾ ਸ਼ਹਿਰ ਦੇ ਰਹਿਣ ਵਾਲੇ ਰਿਸ਼ਤ ਸਭਰਵਾਲ ਨੂੰ ਗੋਆ ਵਿੱਚ ਹੋਈ ਨੈਸ਼ਨਲ ਯੂਥ ਸਮਰ ਗੇਮਜ਼ ਚੈਂਪੀਅਨਸ਼ਿਪ 2024 ’ਚ ਕੌਮੀ ਪੱਧਰ ’ਤੇ ਸੋਨ ਤਗਮਾ ਜਿੱਤਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰਿਸ਼ਤ ਸਭਰਵਾਲ ਨੇ ਮੁੱਕੇਬਾਜ਼ੀ ਵਿੱਚ ਸੋਨ ਤਗਮਾ ਜਿੱਤ ਕੇ ਸੂਬੇ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।
ਰਾਜ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਦੇ ਉਜਵਲ ਭਵਿੱਖ ਲਈ ਲਗਾਤਾਰ ਯਤਨਸ਼ੀਲ ਹੈ।

Advertisement

Advertisement
Advertisement