ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਬੰਗਾਲ ਦੇ ਮੰਤਰੀ ਨੇ ਮਹਿਲਾ ਅਧਿਕਾਰੀ ਨੂੰ ਧਮਕਾਇਆ

11:18 PM Aug 03, 2024 IST
ਕਾਂਥੀ (ਪੱਛਮੀ ਬੰਗਾਲ), 3 ਅਗਸਤ
Advertisement

ਪੱਛਮੀ ਬੰਗਾਲ ਦੇ ਮੰਤਰੀ ਅਖਿਲ ਗਿਰੀ ਸੂਬੇ ਦੇ ਜੰਗਲਾਤ ਵਿਭਾਗ ਦੀ ਇੱਕ ਮਹਿਲਾ ਅਧਿਕਾਰੀ ਤੇ ਉਨ੍ਹਾਂ ਦੇ ਟੀਮ ਮੈਂਬਰਾਂ ਨੂੰ ਕਥਿਤ ਧਮਕਾਉਣ ਅਤੇ ਗਾਲ੍ਹਾਂ ਕੱਢਣ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਜੰਗਲਾਤ ਅਧਿਕਾਰੀ ਪੁਰਬਾ ਮੇਦਨੀਪੁਰ ਜ਼ਿਲ੍ਹੇ ’ਚ ਤਾਜਪੁਰ ’ਚ ਸਮੁੰਦਰ ਤੱਟ ਨੇੜੇ ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾ ਰਹੇ ਸਨ। ਟੀਵੀ ਚੈਨਲਾਂ ’ਤੇ ਪ੍ਰਸਾਰਿਤ ਵੀਡੀਓ ’ਚ ਵਿਧਾਇਕ ਗਿਰੀ ਮਹਿਲਾ ਅਧਿਕਾਰੀ ਮਨੀਸ਼ਾ ਸਾਹੂ ਨੂੰ ਧਮਕਾਉਂਦੇ ਹੋਏ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਭਾਜਪਾ ਨੇ ਘਟਨਾ ਦੀ ਵੀਡੀਓ ਐਕਸ ’ਤੇ ਸਾਂਝੀ ਕਰਦਿਆਂ ਗਿਰੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਜਦਕਿ ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਪਾਰਟੀ ਅਜਿਹੇ ਵਿਹਾਰ ਦੀ ਹਮਾਇਤ ਨਹੀਂ ਕਰਦੀ। ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਤਾਜਪੁਰ ’ਚ ਸਮੁੰਦਰ ਤੱਟ ਨੇੜੇ ਬਣੀਆਂ ਦੁਕਾਨਾਂ ਸ਼ੁੁੱਕਰਵਾਰ ਰਾਤ ਨੂੰ ਢਾਹੀਆਂ ਗਈਆਂ। ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦਾ ਪਤਾ ਲੱਗਣ ’ਤੇ ਗਿਰੀ ਮੌਕੇ ’ਤੇ ਪਹੁੰਚੇ ਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਵਿਧਾਇਕ ਗਿਰੀ ਨੇ ਕਿਹਾ ਕਿ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਕਈ ਕਬਜ਼ੇ ਹੋਏ ਹਨ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਪਰ ਇਨ੍ਹਾਂ ਗਰੀਬ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਸਬੰਧੀ ਸੰਪਰਕ ’ਤੇ ਮਨੀਸ਼ਾ ਸਾਹੂ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਜੰਗਲਾਤ ਮੰਤਰੀ ਬੀਰਬਾਹਾ ਹੰਸਦਾ ਨੇ ਮਹਿਲਾ ਅਧਿਕਾਰੀ ਨਾਲ ਸੰਪਰਕ ਕਰਕੇ ਪੂਰੇ ਘਟਨਾਕ੍ਰਮ ਦਾ ਨੋਟਿਸ ਲਿਆ ਹੈ। -ਪੀਟੀਆਈ

 

Advertisement

 

Advertisement
Advertisement