ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੁਲਾਜ਼ਮਾਂ ਵੱਲੋਂ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

07:30 AM Jul 17, 2024 IST
ਸਿਰਸਾ ਵਿਚ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਬਿਜਲੀ ਮੁਲਾਜ਼ਮ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 16 ਜੁਲਾਈ
ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਦਿਆਂ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਖਟਾਣਾ ਤੇ ਜਨਰਲ ਸਕੱਤਰ ਯਸ਼ਪਾਲ ਦੇਸਵਾਲ ਨੇ ਸਾਂਝੇ ਤੌਰ ’ਤੇ ਕੀਤੀ। ਬਿਜਲੀ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿਚ ਬਿਜਲੀ ਘਰ ਦੇ ਬਾਹਰ ਇਕੱਠੇ ਹੋਏ ਜਿਥੋਂ ਉਹ ਰੋਸ ਪ੍ਰਦਰਸ਼ਨ ਕਰਕੇ ਹੋਏ ਬਿਜਲੀ ਮੰਤਰੀ ਰਣਜੀਤ ਸਿੰਘ ਦੇ ਘਰ ਨੇੜੇ ਪੁੱਜੇ ਜਿਥੇ ਪੁਲੀਸ ਨੇ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਫੀ ਦੇਰ ਤੱਕ ਪੁਲੀਸ ਤੇ ਬਿਜਲੀ ਮੁਲਾਜ਼ਮਾਂ ’ਚ ਖਿੱਚ-ਧੂਹ ਹੁੰਦੀ ਰਹੀ। ਐੱਚਐੱਸਈਬੀ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਐੱਚਕੇਆਰਐੱਨ ਨੂੰ ਰੱਦ ਕਰਕੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ, ਸਾਰੇ ਮੁਲਾਜ਼ਮਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਲਾਗੂ ਕੀਤੀ ਜਾਵੇ, ਮੁਲਾਜ਼ਮਾਂ ਨੂੰ 10,000 ਰੁਪਏ ਰਿਸਕ ਭੱਤਾ ਦਿੱਤਾ ਜਾਵੇਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦੀ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਮੰਤਰੀ ਦੇ ਸਕੱਤਰ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਬਿਜਲੀ ਮੁਲਾਜ਼ਮ ਮੌਜੂਦ ਸਨ।

Advertisement

Advertisement
Advertisement