ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ੍ਰਹਿ ਮੰਤਰਾਲੇ ਨੇ ਕੋਲਕਾਤਾ ਦੇ ਪੁਲੀਸ ਕਮਿਸ਼ਨਰ ਤੇ ਡੀਸੀਪੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਆਰੰਭੀ

07:18 AM Jul 08, 2024 IST

ਕੋਲਕਾਤਾ, 7 ਜੁਲਾਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਫ਼ਵਾਹ ਉਡਾ ਕੇ ਪੱਛਮੀ ਬੰਗਾਲ ਦੇ ਰਾਜਪਾਲ ਦਫ਼ਤਰ ਨੂੰ ਕਥਿਤ ਬਦਨਾਮ ਕਰਨ ਦੇ ਦੋਸ਼ ਹੇਠ ਕੋਲਕਾਤਾ ਦੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਅਤੇ ਇਕ ਡੀਸੀਪੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸਰਕਾਰ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਵੱਲੋਂ ਗੋਇਲ ਅਤੇ ਕੋਲਕਾਤਾ ਪੁਲੀਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਇੰਦਰਾ ਮੁਖਰਜੀ ਦੇ ਸਬੰਧ ਵਿੱਚ ਉਹ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਸ਼ੁਰੂ ਕੀਤੀ ਹੈ ਜਿਸ ਵਿੱਚ ਦੋਸ਼ ਲਗਾਏ ਗਏ ਹਨ ਕਿ ਉਹ ‘ਇਸ ਢੰਗ ਨਾਲ ਕੰਮ ਕਰ ਰਹੇ ਹਨ, ਜੋ ਕਿ ਇਕ ਲੋਕ ਸੇਵਕ ਲਈ ਪੂਰੀ ਤਰ੍ਹਾਂ ਨਾਵਾਜਬ ਹੈ।’’ ਅਧਿਕਾਰੀ ਨੇ ਕਿਹਾ ਕਿ ਬੋਸ ਨੇ ਜੂਨ ਦੇ ਆਖ਼ਰੀ ਹਫ਼ਤੇ ਵਿੱਚ ਗ੍ਰਹਿ ਮੰਤਰੀ ਨੂੰ ਸੌਂਪੀ ਆਪਣੀ ਰਿਪੋਰਟ ਵਿੱਚ ਇਸ ਮੁੱਦੇ ਨੂੰ ਉਠਾਇਆ ਹੈ ਕਿ ਕੋਲਕਾਤਾ ਪੁਲੀਸ ਦੇ ਅਧਿਕਾਰੀ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਪੀੜਤਾਂ ਨੂੰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ ਜਦਕਿ ਉਨ੍ਹਾਂ ਨੇ ਇਸ ਵਾਸਤੇ ਲੋੜੀਂਦੀ ਇਜਾਜ਼ਤ ਦੇ ਦਿੱਤੀ ਸੀ। ਅਧਿਕਾਰੀ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ, ‘‘ਗ੍ਰਹਿ ਮੰਤਰਾਲੇ ਨੇ ਬੰਗਾਲ ਦੇ ਰਾਜਪਾਲ ਬੋਸ ਵੱਲੋਂ ਪੇਸ਼ ਕੀਤੀ ਗਈ ਵਿਸਥਾਰਤ ਰਿਪੋਰਟ ਦੇ ਆਧਾਰ ’ਤੇ ਆਈਪੀਐੱਸ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਹੈ।’’ ਉਨ੍ਹਾਂ ਦੱਸਿਆ ਕਿ ਪੱਤਰ ਦੀਆਂ ਕਾਪੀਆਂ 4 ਜੁਲਾਈ ਨੂੰ ਸੂਬਾ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਸਨ।
ਅਧਿਕਾਰੀ ਨੇ ਦੱਸਿਆ ਕਿ ਬੰਗਾਲ ਦੇ ਰਾਜਪਾਲ ਨੇ ਰਾਜਭਵਨ ਵਿੱਚ ਤਾਇਨਾਤ ਹੋਰ ਪੁਲੀਸ ਅਧਿਕਾਰੀਆਂ ’ਤੇ ਅਪਰੈਲ-ਮਈ 2024 ਦੌਰਾਨ ਇਕ ਮਹਿਲਾ ਕਰਮਚਾਰੀ ਵੱਲੋਂ ਲਗਾਏ ਗਏ ਮਨਘੜਤ ਦੋਸ਼ਾਂ ਨੂੰ ਹੁਲਾਰਾ ਦੇਣ ਦਾ ਦੋਸ਼ ਵੀ ਲਗਾਇਆ ਸੀ। ਉਨ੍ਹਾਂ ਕਿਹਾ, ‘‘ਇਨ੍ਹਾਂ ਆਈਪੀਐੱਸ ਅਧਿਕਾਰੀਆਂ ਨੇ ਆਪਣੇ ਕੰਮਾਂ ਨਾਲ ਨਾ ਸਿਰਫ਼ ਰਾਜਪਾਲ ਦਫ਼ਤਰ ਨੂੰ ਬਦਨਾਮ ਕੀਤਾ ਹੈ, ਬਲਕਿ ਇਸ ਢੰਗ ਨਾਲ ਕੰਮ ਕੀਤਾ ਹੈ ਜੋ ਕਿ ਇਕ ਲੋਕ ਸੇਵਕ ਵਾਸਤੇ ਪੂਰੀ ਤਰ੍ਹਾਂ ਅਣਉਚਿਤ ਹੈ।’’ -ਪੀਟੀਆਈ

Advertisement

Advertisement