ਨਾਬਾਲਗ ਲੜਕੀ ਨੇ ਫਾਹਾ ਲਿਆ
07:17 AM Nov 28, 2024 IST
ਪੱਤਰ ਪ੍ਰੇਰਕ
ਜਲੰਧਰ, 27 ਨਵੰਬਰ
ਇੱਥੋਂ ਦੇ ਥਾਣਾ ਡਿਵੀਜ਼ਨ ਨੰਬਰ-6 ਦੀ ਹੱਦ ਅਧੀਨ ਆਬਾਦਪੁਰਾ ’ਚ ਸਕੂਲੋਂ ਘਰ ਵਾਪਸ ਆਉਣ ਤੋਂ ਬਾਅਦ ਨਾਬਾਲਗ ਲੜਕੀ ਨੇ ਕਮਰੇ ’ਚ ਫਾਹਾ ਲੈ ਲਿਆ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਲੜਕੀ ਦੀ ਮਾਂ ਘਰ ਵਾਪਸ ਆਈ ਤਾਂ ਉਸ ਨੇ ਆਪਣੀ ਧੀ ਦੀ ਲਾਸ਼ ਦੇਖੀ। ਥਾਣਾ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਸਰਕਾਰੀ ਸਕੂਲ ’ਚ ਪੜ੍ਹਦੀ ਸੀ ਤੇ ਸਕੂਲੋਂ ਵਾਪਸ ਆਉਣ ਤੋਂ ਬਾਅਦ ਹੀ ਉਸ ਨੇ ਆਪਣੇ ਕਮਰੇ ’ਚ ਜਾ ਕੇ ਫਾਹਾ ਲੈ ਲਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਪਰਿਵਾਰ ਦੇ ਮੈਂਬਰਾਂ ਨੇ ਕੋਈ ਬਿਆਨ ਨਹੀਂ ਦਿੱਤੇ।
Advertisement
Advertisement