ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੱਕੀ ਹਾਲਤ ’ਚ ਨਾਬਾਲਗ ਨੇ ਫਾਹਾ ਲਿਆ

10:37 AM Sep 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਸਤੰਬਰ
ਮਿਹਰਬਾਨ ਇਲਾਕੇ ਦੀ ਨਿਊ ਅਮਰਜੀਤ ਕਲੋਨੀ ਦੇ ਰਹਿਣ ਵਾਲੇ ਇੱਕ ਨਾਬਾਲਗ ਲੜਕੇ ਨੇ ਮੰਗਲਵਾਰ ਦੇਰ ਰਾਤ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੇ ਦੇ ਪਰਿਵਾਰਕ ਮੈਂਬਰ ਰਾਤ ਨੂੰ ਉੱਤੇ ਛੱਤ ’ਤੇ ਸੁੱਤੇ ਹੋਏ ਸਨ ਅਤੇ ਜਦੋਂ ਉਹ ਸਵੇਰੇ 6 ਵਜੇ ਹੇਠਾਂ ਆਏ ਤਾਂ ਉਨ੍ਹਾਂ ਕਮਰੇ ਵਿੱਚ ਪੱਖੇ ਨਾਲ ਨਾਬਾਲਗ ਦੀ ਲਾਸ਼ ਲਟਕਦੀ ਵੇਖੀ। ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਲੇ-ਦੁਆਲੇ ਤੋਂ ਗੁਆਂਢੀ ਇਕੱਠੇ ਹੋਏ ਤੇ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਮਿਹਰਬਾਨ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ।
ਜਾਂਚ ਅਧਿਕਾਰੀ ਏਐਸਆਈ ਹੁਸਨ ਲਾਲ ਨੇ ਦੱਸਿਆ ਕਿ ਮ੍ਰਿਤਕ ਦਾ ਪਿਤਾ ਜੀਵਨ ਰਾਮ ਮਜ਼ਦੂਰੀ ਕਰਦਾ ਹੈ ਤੇ ਲੜਕਾ ਇਸੇ ਇਲਾਕੇ ਵਿੱਚ ਇੱਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਕਿਸੇ ਗੱਲ ਤੋਂ ਪ੍ਰੇਸ਼ਾਨ ਲੱਗ ਰਿਹਾ ਸੀ, ਪਰ ਪੁੱਛਣ ’ਤੇ ਉਹ ਸਭ ਕੁਝ ਠੀਕ ਹੋਣ ਦੀ ਗੱਲ ਹ ਆਖ ਰਿਹਾ ਸੀ। ਏਐੱਸਆਈ ਹੁਸਨ ਲਾਲ ਨੇ ਦੱਸਿਆ ਕਿ ਹਾਲੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਕੋਲੋਂ ਕੋਈ ਖੁਦਕੁਸ਼ੀ ਨੋਟ ਪ੍ਰਾਪਤ ਨਹੀਂ ਹੋਇਆ ਹੈ ਤੇ ਪਰਿਵਾਰ ਨੂੰ ਵੀ ਲੜਕੇ ਦੀ ਕਿਸੇ ਗੱਲ ਤੋਂ ਕਿਸੇ ਵਿਅਕਤੀ ’ਤੇ ਕੋਈ ਸ਼ੱਕ ਨਹੀਂ ਹੋਇਆ ਹੈ।

Advertisement

Advertisement