ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀ ਜੀਪ ਸਾੜੀ

12:06 PM Sep 21, 2024 IST
ਸ਼ਰਾਰਤੀ ਅਨਸਰਾਂ ਵੱਲੋਂ ਸਾੜੀ ਗਈ ਜੀਪ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਸਤੰਬਰ
ਸ਼ਹਿਰ ਦੇ ਪੱਖੋਵਾਲ ਰੋਡ ਸਥਿਤ ਗੋਬਿੰਦ ਨਗਰ ਇਲਾਕੇ ਵਿੱਚ ਬੀਤੀ ਰਾਤ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਇੱਕ ਘਰ ਦੇ ਬਾਹਰ ਖੜ੍ਹੀ ਪੁਰਾਣੀ ਜੀਪ ਨੂੰ ਅੱਗ ਲਾ ਦਿੱਤੀ। ਇਹ ਘਟਨਾ ਦੇਰ ਰਾਤ ਦੀ ਹੈ ਤੇ ਸੀਸੀਟੀਵੀ ਕੈਮਰਿਆਂ ਵਿੱਚ ਦੋ ਅਣਪਛਾਤੇ ਨੌਜਵਾਨ ਜੀਪ ਨੂੰ ਅੱਗ ਲਗਾਉਂਦੇ ਨਜ਼ਰ ਵੀ ਆ ਰਹੇ ਹਨ। ਇਸ ਮਗਰੋਂ ਜੀਪ ਕੁਝ ਹੀ ਪਲਾਂ ਵਿੱਚ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਗੋਬਿੰਦ ਨਗਰ ਵਾਸੀ ਫਰਾਂਸਿਕ ਨੇ ਦੱਸਿਆ ਕਿ ਉਸ ਨੇ ਆਪਣੀ ਜੀਪ ਬੀਤੀ ਰਾਤ ਆਪਣੇ ਘਰ ਦੇ ਨਾਲ ਖਾਲੀ ਪਲਾਟ ਵਿੱਚ ਖੜ੍ਹੀ ਕੀਤੀ ਸੀ। ਦੇਰ ਰਾਤ ਉਸ ਦੇ ਪਰਿਵਾਰ ਨੇ ਗੌਰ ਕੀਤਾ ਕਿ ਬਾਹਰ ਕਿਸੇ ਚੀਜ਼ ਨੂੰ ਅੱਗ ਲੱਗੀ ਹੈ, ਜਦੋਂ ਉਹ ਬਾਹਰ ਗਏ ਤਾਂ ਦੇਖਿਆ ਕਿਸੇ ਨੇ ਉਨ੍ਹਾਂ ਦੀ ਜੀਪ ਨੂੰ ਅੱਗ ਲਗਾ ਦਿੱਤੀ ਸੀ। ਇਹ ਵੇਖ ਕੇ ਪਰਿਵਾਰਕ ਮੈਂਬਰਾਂ ਨੇ ਰੌਲਾ ਪਾਇਆ ਅਤੇ ਅੱਗ ’ਤੇ ਕਾਬੂ ਪਾਉਣ ਲਈ ਤੁਰੰਤ ਜੀਪ ’ਤੇ ਪਾਣੀ ਸੁੱਟਣਾ ਸ਼ੁਰੂ ਕਰ ਦਿੱਤਾ। ਪਰ ਅੱਗ ਕਾਫ਼ੀ ਤੇਜ਼ ਸੀ, ਇਸ ਦੌਰਾਨ ਲੋਕਾਂ ਨੇ ਫਾਇਰ ਬ੍ਰਿਗੇਡ ਤੇ ਪੁਲੀਸ ਨੂੰ ਵੀ ਸੂਚਿਤ ਕੀਤਾ ਗਿਆ, ਪਰ ਅੱਗ ਤੇਜ਼ ਹੋਣ ਕਾਰਨ ਜੀਪ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਸਬੰਧ ਵਿੱਚ ਜਾਣਕਾਰੀ ਮਿਲਦੇ ਹੀ ਦੁੱਗਰੀ ਪੁਲੀਸ ਥਾਣੇ ਦੀ ਟੀਮ ਮੌਕੇ ’ਤੇ ਪੁੱਜੀ, ਜਿਨ੍ਹਾਂ ਪਰਿਵਾਰ ਦੀ ਸ਼ਿਕਾਇਤ ਮਗਰੋਂ ਆਲੇ-ਦੁਆਲੇ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਆਰੰਭ ਦਿੱਤੀ। ਉਨ੍ਹਾਂ ਦੱਸਿਆ ਕਿ ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ ਦੋ ਨੌਜਵਾਨਾਂ ਨੇ ਪਲਾਟ ਵਿੱਚ ਖੜ੍ਹੀ ਜੀਪ ਨੂੰ ਅੱਗ ਲਗਾਈ ਹੈ। ਫਿਲਹਾਲ ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement