ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਤੇ ਡੀਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

10:11 AM Jul 18, 2024 IST
ਲੋਕਾਂ ਦੀਆਂ ਸਮੱਸਿਆਂਵਾਂ ਸੁਣਦੇ ਹੋਏ ਵਿਧਾਇਕ ਜਸਵੀਰ ਰਾਜਾ। -ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 17 ਜੁਲਾਈ
ਇਥੋਂ ਨੇੜਲੇ ਪਿੰਡ ਮੂਨਕ ਖ਼ੁਰਦ ਵਿਖੇ ਸਰਕਾਰੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ‘ਆਪ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਐੱਸਡੀਐੱਮ ਟਾਂਡਾ ਵਿਓਮ ਭਾਰਦਵਾਜ ਅਤੇ ਡੀਐੱਸਪੀ ਹਰਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ। ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਤਾਂ ਜੋ ਥੋੜ੍ਹੇ ਸਮੇਂ ਵਿੱਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ, ਖੇਤੀਬਾੜੀ, ਬਿਜਲੀ, ਜੰਗਲਾਤ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੁੰਦਾ, ਉਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ। ਇਸ ਸਬੰਧੀ ਐਸਡੀਐਮ ਵੱਲੋਂ ਸ਼ਿਕਾਇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਬਾਰੇ ਜਾਗਰੂਕ ਕੀਤਾ। ਇਸ ਮੌਕੇ ‘ਤੇ ਡੀਐਸਪੀ ਹਰਜੀਤ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਅਤਵਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਇਕਬਾਲ ਸਿੰਘ ਸਾਬੀ, ਦਵਿੰਦਰ ਸਿੰਘ ਮੂਨਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Advertisement

Advertisement
Advertisement