ਵਿਧਾਇਕ ਨੇ ਪੰਚਾਇਤਾਂ ਨੂੰ 1.29 ਕਰੋੜ ਦੇ ਚੈੱਕ ਵੰਡੇ
10:16 AM Sep 24, 2024 IST
Advertisement
ਦਸੂਹਾ:
Advertisement
ਇੱਥੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.29 ਕਰੋੜ ਰੁਪਏ ਦੇ ਚੈੱਕ ਦਿੱਤੇ। ਵਿਧਾਇਕ ਘੁੰਮਣ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪਿੰਡ ਬੋਦਲ ਨੂੰ ਖੇਡ ਪਾਰਕ, ਸਮਸ਼ਾਨਘਾਟ, ਪਾਣੀ ਦੀ ਨਿਕਾਸੀ ਆਦਿ ਕਾਰਜਾਂ ਲਈ 14 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਦੋਂਕਿ ਬਾਕੀ ਪਿੰਡਾਂ ਦੇ ਵਿਕਾਸ ਕਾਰਜ ਵੀ ਇਸੇ ਤਰਜ਼ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਆਦਤਰ ਪਿੰਡਾਂ ਲਈ ਗਰਾਂਟਾਂ ਦੀ ਰਾਸ਼ੀ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਕੋਟੋ ’ਚੋਂ ਆਈ ਹੈ। -ਪੱਤਰ ਪ੍ਰੇਰਕ
Advertisement
Advertisement