ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਵਿਕਾਸ ਕਾਰਜਾਂ ਲਈ ਸਵਾ ਦੋ ਕਰੋੜ ਦੇ ਚੈੱਕ ਵੰਡੇ

08:35 AM Sep 19, 2024 IST
ਵਿਕਾਸ ਕਾਰਜਾਂ ਲਈ ਚੈੱਕ ਦਿੰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ। -ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 18 ਸਤੰਬਰ
ਵਿਧਾਇਕ ਜਸਵੀਰ ਸਿੰਘ ਰਾਜਾ ਨੇ ਅੱਜ ਪਾਰਟੀ ਦਫ਼ਤਰ ਵਿੱਚ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦੋ ਕਰੋੜ 29 ਲੱਖ ਰੁਪਏ ਦੀ ਰਕਮ ਦੇ ਚੈੱਕ ਦਿੱਤੇ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸਹੂਲਤ ਦੇਣ, ਗਲੀਆਂ-ਨਾਲੀਆਂ ਅਤੇ ਛੱਪੜਾਂ ਨੂੰ ਬਣਾਉਣ, ਸੋਲਰ ਲਾਈਟਾਂ ਲਗਾਉਣ ਅਤੇ ਖੇਡ ਮੈਦਾਨ ਬਣਾਉਣ ਵਰਗੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ। ਇਸ ਮੌਕੇ ਕੇਸ਼ਵ ਸਿੰਘ, ਜਗਜੀਤ ਸਿੰਘ ਜੱਗੀ, ਸੁਖਵਿੰਦਰ ਸਿੰਘ ਅਰੋੜਾ, ਲਵਦੀਪ ਸਿੰਘ, ਕੁਲਦੀਪ ਸਿੰਘ ,ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਕੈਪਟਨ ਤਰਸੇਮ ਸਿੰਘ, ਸੁਖਵਿੰਦਰਜੀਤ ਸਿੰਘ ਝਾਵਰ, ਜਸਵੰਤ ਸਿੰਘ ਬਿੱਟੂ, ਰਤਨ ਟਾਹਲਵੀ ਅਤੇ ਸਰਬਜੀਤ ਸਿੰਘ ਵਿੱਕੀ ਵੀ ਮੌਜੂਦ ਸਨ।

Advertisement

Advertisement