For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਹੜ੍ਹ ਪੀੜਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ

08:44 AM Aug 04, 2023 IST
ਵਿਧਾਇਕ ਨੇ ਹੜ੍ਹ ਪੀੜਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ
ਹੜ੍ਹ ਪੀੜਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡਦੇ ਹੋਏ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 3 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁੜ ਪੈਰਾਂ ’ਤੇ ਖੜ੍ਹੇ ਹੋਣ ਲਈ ਕੋਈ ਕਸਰ ਨਹੀਂ ਛੱਡੇਗੀ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿੱਚ ਕਰਵਾਏ ਸਮਾਗਮ ਦੌਰਾਨ ਹੜ੍ਹ ਪੀੜਤ ਪਰਿਵਾਰਾਂ ਨੂੰ 13.20 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਦੇ ਸਵਰਨ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ, ਨਰੇਸ਼ ਕੁਮਾਰ, ਜਗਤਾਰ ਸਿੰਘ, ਮਹਿੰਦਰੋ ਦੇਵੀ ਤੇ ਮਨਦੀਪ ਸਿੰਘ, ਪਿੰਡ ਦਾਊਂ ਤੋਂ ਬਬਲੀ, ਪ੍ਰੀਤਮ ਕੌਰ ਤੇ ਬਿਮਲਾ ਕੌਰ ਅਤੇ ਝਾਮਪੁਰ ਦੀ ਸ਼ਮਸ਼ੇਰ ਕੌਰ ਨੂੰ ਮਕਾਨਾਂ ਦੀ ਮੁਰੰਮਤ ਲਈ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਦੱਸਿਆ ਕਿ ਮੁਹਾਲੀ ਹਲਕੇ ਵਿੱਚ ਮੁਆਵਜ਼ਾ ਕਮੇਟੀ ਵੱਲੋਂ ਲੋਕਾਂ ਦੇ ਨੁਕਸਾਨ ਬਾਬਤ 29 ਮਕਾਨਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸਾਰੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਹੜ੍ਹ ਪੀੜਤਾਂ ਦੀ ਬਾਂਹ ਫੜੀ ਹੈ, ਜਦੋਂਕਿ ਇਸ ਤੋਂ ਪਹਿਲਾਂ ਪੀੜਤ ਲੋਕਾਂ ਨੂੰ ਮੁਆਵਜ਼ਾ ਲੈਣ ਲਈ ਲੰਮਾ ਸਮਾਂ ਖੱਜਲ-ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਅਧਿਕਾਰੀਆਂ ਤੋਂ ਵਿਸ਼ੇਸ਼ ਗਿਰਦਾਵਰੀਆਂ ਕਰਵਾ ਕੇ ਰਿਪੋਰਟ ਮੰਗੀ ਗਈ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਬਹੁਤ ਜਲਦੀ ਬਹਿਲੋਲਪੁਰ ਨੇੜੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ 1 ਹਜ਼ਾਰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×